ਅਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਪੁਲਿਸ ਚੌਕਸ
ਪਠਾਨਕੋਟ ਨਾਲ ਲੱਗਦੀ ਜੰਮੂ-ਕਸ਼ਮੀਰ ਦੀ ਸਰਹੱਦ 'ਤੇ ਵਧਾਈ ਗਈ ਚੌਕਸੀ
ਪਠਾਨਕੋਟ, 26 ਮਾਰਚ 2023- ਅਮ੍ਰਿਤਪਾਲ ਦੇ ਫਰਾਰ ਹੋਣ ਤੋਂ ਬਾਅਦ ਜਿੱਥੇ ਵਿਦੇਸ਼ਾਂ 'ਚ ਬੈਠੀਆਂ ਦੇਸ਼ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਪੰਜਾਬ ਪੁਲਸ ਵੀ ਇਸ ਮਾਮਲੇ 'ਚ ਪੂਰੀ ਵਾਹ ਲਾ ਰਹੀ ਹੈ। ਪੰਜਾਬ 'ਚ ਸ਼ਾਂਤੀ ਬਣਾਈ ਰੱਖਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਅੰਮ੍ਰਿਤਪਾਲ ਨੂੰ ਗ੍ਰਿਫਤਾਰ ਕੀਤਾ ਜਾ ਸਕੇ ਅਤੇ ਜੋ ਵੀ ਇਨ੍ਹਾਂ ਦੇਸ਼ ਵਿਰੋਧੀ ਗਤੀਵਿਧੀਆਂ 'ਚ ਅੰਮ੍ਰਿਤਪਾਲ ਦੇ ਨਾਲ ਹੈ, ਉਨ੍ਹਾਂ ਨੂੰ ਸਜ਼ਾ ਦਿੱਤੀ ਜਾ ਸਕੇ, ਇਸ ਕਾਰਨ ਪੰਜਾਬ ਪੁਲਸ ਨੇ ਜੰਮੂ-ਕਸ਼ਮੀਰ ਨਾਲ ਲੱਗਦੀ ਪਠਾਨਕੋਟ ਦੀਆਂ ਸਰਹੱਦਾਂ 'ਤੇ ਚੌਕਸੀ ਵਧਾ ਦਿੱਤੀ ਹੈ ਅਤੇ ਜੰਮੂ-ਕਸ਼ਮੀਰ ਤੋਂ ਆਉਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਵਿੱਚ ਦਾਖਲ ਹੋਣ ਵਾਲਾ ਕੋਈ ਵੀ ਸ਼ਰਾਰਤੀ ਅਨਸਰ ਪੰਜਾਬ ਦੀ ਸ਼ਾਂਤੀ ਨੂੰ ਭੰਗ ਨਾ ਕਰ ਸਕੇ।