BREAKING- ਭਗਵੰਤ ਮਾਨ ਨੇ ਸੱਦੀ ਅਫ਼ਸਰਾਂ ਦੀ ਮੀਟਿੰਗ, ਲਿਆ ਜਾ ਸਕਦੈ ਵੱਡਾ ਫ਼ੈਸਲਾ
ਚੰਡੀਗੜ੍ਹ, 27 ਮਾਰਚ 2023-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਬੀਤੇ ਕੱਲ੍ਹ ਬੇਸੌਮਸੀ ਬਰਸਾਤ ਅਤੇ ਗੜੇਮਾਰੀ ਕਾਰਨ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਦੌਰਾ ਕੀਤਾ ਅਤੇ ਮੁਆਵਜ਼ੇ ਦਾ ਐਲਾਨ ਵੀ ਕੀਤਾ। ਇਸਨੂੰ ਲੈ ਕੇ ਸੀਐਮ ਮਾਨ ਦੇ ਵਲੋਂ ਅਫ਼ਸਰਾਂ ਦੀ ਅਹਿਮ ਮੀਟਿੰਗ ਸੱਦ ਲਈ ਹੈ। ਇਹ ਮੀਟਿੰਗ ਅੱਜ ਯਾਨੀਕਿ 27 ਮਾਰਚ ਨੂੰ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ, ਮੀਟਿੰਗ ਵਿਚ ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਨੂੰ ਲੈ ਕੇ ਚਰਚਾ ਹੋ ਸਕਦੀ ਹੈ। ਮੁੱਖ ਮੰਤਰੀ ਵੈਸੇ ਤਾਂ, ਪਹਿਲਾਂ ਹੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦੇ ਚੁੱਕੇ ਹਨ। ਮਾਨ ਵਲੋਂ ਮੁਆਵਜ਼ਾ ਰਾਸ਼ੀ 25 ਫ਼ੀਸਦੀ ਵਧਾਉਣ ਦਾ ਵੀ ਐਲਾਨ ਕੀਤਾ ਜਾ ਚੁੱਕਿਆ ਹੈ।