← ਪਿਛੇ ਪਰਤੋ
ਅਠਵਾਲ ਬੇਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਸਲਾਨਾ ਫੰਕਸ਼ਨ ਲਈ ਦਿੱਤਾ ਸੱਦਾ ਪੱਤਰ ਪੰਜਾਬ ਸਰਕਾਰ ਦੇ ਸਰਕਾਰੀ ਸਕੂਲਾਂ ਦੇ ਸਲਾਨਾ ਫੰਕਸ਼ਨ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬੇਹਤਰ ਹੋਣ ਲੱਗ_ ਭਾਟੀਆ ਰੋਹਿਤ ਗੁਪਤਾ ਗੁਰਦਾਸਪੁਰ 27 ਮਾਰਚ 2023: ਸਰਕਾਰੀ ਅਠਵਾਲ ਬੇਟ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਅਮਰਜੀਤ ਸਿੰਘ ਭਾਟੀਆ ਨੂੰ ਸਲਾਨਾ ਫੰਕਸ਼ਨ ਲਈ ਸੱਦਾ ਪੱਤਰ ਦਿੱਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਰਜੀਤ ਸਿੰਘ ਭਾਟੀਆ ਨੇ ਸਕੂਲ ਸਕੂਲ ਮੁਖੀ ਸੁਰਜੀਤ ਮਸੀਹ, ਗੁਰਮੀਤ ਸਿੰਘ ਅਤੇ ਤਰਲੋਕ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੰਕਸ਼ਨ ਦਾ ਪ੍ਹਬੰਧ ਕਰਕੇ ਸਾਬਤ ਕਰ ਦਿੱਤਾ ਹੈ ਕਿ ਸਰਕਾਰੀ ਸਕੂਲਾਂ ਦੇ ਬੱਚੇ ਕਿਸੇ ਵੀ ਖੇਤਰ ਵਿਚ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨਾਲੋਂ ਘੱਟ ਨਹੀਂ ਹਨ। ਭਾਵੇਂ ਸਿੱਖਿਆ ਦਾ ਖੇਤਰ ਹੋਵੇ ਜਾਂ ਕਲਾ ਦਾ ਖੇਤਰ ਹੋਵੇ। ਅਜਿਹੇ ਪ੍ਰੋਗਰਾਮਾਂ ਰਾਹੀਂ ਬੱਚਿਆਂ ਨੂੰ ਆਪਣੀ ਕਲਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਦਾ ਹੈ। ਇਸ ਮੌਕੇ ਜ਼ਿਲਾ ਗਾਈਡੈਂਸ ਕਾਊਂਸਲਰ ਪਰਮਿੰਦਰ ਸਿੰਘ ਸੈਣੀ, ਸਟੇਟ ਅਵਾਰਡੀ ਨੇ ਕਿਹਾ ਕਿ ਕਿਹਾ ਕਿ ਵਿਦਿਆਰਥੀਆਂ ਦੁਆਰਾ ਆਪਣੇ ਪਿਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਬਾਰੇ ਅਤੇ ਪ੍ਰਾਪਤੀਆਂ ਬਾਰੇ ਜੋ ਦੱਸਿਆ ਗਿਆ ਹੈ ,ਉਹ ਬਹੁਤ ਹੀ ਸ਼ਲਾਘਾਯੋਗ ਹੈ ਤੇ ਇਹ ਸਭ ਸਰਕਾਰੀ ਸਕੂਲਾਂ ਲਈ ਮਾਣ ਵਾਲੀ ਗੱਲ ਹੈ। ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੰਜਾਬ ਦੀ ਸ਼ਾਨ ਬਣਨਗੇ।
Total Responses : 507