ਜੈਤੋ ਪੁਲਿਸ ਨੇ ਸ਼ਹਿਰ ਵਿਚ ਕੀਤਾ ਫ਼ਲੈਗ ਮਾਰਚ
- ਇਲਾਕੇ ਅੰਦਰ ਅਮਨ ਕਾਨੂੰਨ ਦੀ ਸਥਿਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ : ਡੀਐੱਸਪੀ ਸੁਸ਼ੀਲ ਕੁਮਾਰ/ ਇੰਸਪੈਕਟਰ ਮਨੋਜ ਕੁਮਾਰ
ਮਨਜੀਤ ਸਿੰਘ ਢੱਲਾ
ਜੈਤੋ, 28 ਮਾਰਚ 2023 - ਪੰਜਾਬ ਦੇ ਮੌਜੂਦਾ ਹਾਲਤਾਂ ਦੇ ਮੱਦੇਨਜ਼ਰ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਜੈਤੋ ਤੇ ਬਾਜਾਖਾਨਾ ਪੁਲਿਸ ਵੱਲੋਂ ਸਾਂਝੇ ਤੌਰ ਤੇ ਡੀ.ਐੱਸ.ਪੀ. ਸੁਸ਼ੀਲ ਕੁਮਾਰ ਫਰੀਦਕੋਟ ਦੀ ਅਗਵਾਈ ਹੇਠ ਜੈਤੋ ਸ਼ਹਿਰ ਵਿਚ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਉਨ੍ਹਾਂ ਨਾਲ ਥਾਣਾ ਜੈਤੋ ਦੇ ਐੱਸ.ਐੱਚ.ਓ. ਮਨੋਜ ਕੁਮਾਰ, ਬਾਜਾਖਾਨਾ ਦੇ ਥਾਣਾ ਮੁਖੀ ਜਗਬੀਰ ਸਿੰਘ ਸੰਧੂ ਤੇ ਇੰਸਪੈਕਟਰ ਜਸਵੀਰ ਸਿੰਘ ਵੀ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ. ਸੁਸ਼ੀਲ ਕੁਮਾਰ ਤੇ ਇੰਸਪੈਕਟਰ ਮਨੋਜ ਕੁਮਾਰ ਜੈਤੋ ਨੇ ਕਿਹਾ ਕਿ ਆਮ ਲੋਕਾਂ ਵਿਚ ਸੁਰੱਖਿਆ ਤੇ ਵਿਸ਼ਵਾਸ ਦੀ ਭਾਵਨਾ ਪੈਦਾ ਕਰਨ ਅਤੇ ਬੁਰੇ ਅਨਸਰਾਂ ਤੋਂ ਡਰ ਖਤਮ ਕਰਨ ਲਈ ਪੁਲਿਸ ਵੱਲੋਂ ਇਹ ਫਲੈਗ ਮਾਰਚ ਕੱਢਿਆ ਗਿਆ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਵਿਚ ਕੋਈ ਵੀ ਸ਼ੱਕੀ ਵਿਅਕਤੀ ਵਿਖਾਈ ਦੇਵੇ ਜਾਂ ਕਿਸੇ ਵਿਅਕਤੀ ਦੀਆਂ ਗਤੀਵਿਧੀਆਂ ਸ਼ੱਕੀ ਲੱਗਣ ਤਾਂ ਇਸ ਸੰਬੰਧੀ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਜਾਵੇ। ਉਨ੍ਹਾਂ ਲੋਕਾਂ ਨੂੰ ਕਿਹਾ ਉਹ ਕਿਸੇ ਵੀ ਤਰ੍ਹਾਂ ਦੀ ਅਫਵਾਹਾਂ ਤੇ ਯਕੀਨ ਨਾ ਕਰਨ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪੁਲਿਸ ਵੱਲੋਂ ਲੋਕਾਂ ਦੀ ਸੁਰੱਖਿਆ ਹਰ ਹਾਲਤ ਵਿਚ ਯਕੀਨੀ ਬਣਾਈ ਜਾਵੇਗੀ ਇਲਾਕੇ ਵਿਚ ਅਮਨਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ ਤੇ ਲੋਕ ਵੀ ਪੁਲਿਸ ਨੂੰ ਆਪਣਾ ਸਹਿਯੋਗ ਦੇਣ।
ਇਸ ਮੌਕੇ ਇੰਸਪੈਕਟਰ ਜਸਵੀਰ ਸਿੰਘ, ਮੁਨਸ਼ੀ ਬਲਕਰਨ ਸਿੰਘ, ਥਾਣੇਦਾਰ ਗੁਰਤੇਜ ਸਿੰਘ, ਹੌਲਦਾਰ ਜਗਸੀਰ ਸਿੰਘ ਜੱਗੂ,ਹੌਲਦਾਰ ਮਨਦੀਪ ਸਿੰਘ,ਏ. ਐਸ .ਆਈ. ਸਵਰਨਦੀਪ ਸਿੰਘ ਸੇਖੋਂ,ਪੀ ਸੀ ਆਰ ਬਿਕਰਮ ਸ਼ਰਮਾ, ਬੇਅੰਤ ਸਿੰਘ, ਤੇਜ਼ਪਾਲ ਸਿੰਘ ਆਦਿ ਵੀ ਮੌਜੂਦ ਸਨ।