ਡਾ. ਬੀ.ਆਰ.ਅੰਬੇਡਕਰ ਭਵਨ ਦੀ ਮੁਰੰਮਤ ਸੰਬੰਧੀ ਪੰਜਾਬ ਸਰਕਾਰ ਵਲੋਂ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ
- ਭਵਨ ਦੇ ਨਵੀਨੀਕਰਨ ਲਈ ਹੋਰ ਫੰਡ ਵੀ ਸਰਕਾਰ ਵੱਲੋਂ ਕਰਵਾਏ ਜਾਣਗੇ ਮੁਹੱਈਆ
ਹਰੀਸ਼ ਕਾਲੜਾ
ਰੂਪਨਗਰ, 28 ਮਾਰਚ 2023: ਡੀ.ਸੀ. ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਿਆਨੀ ਜ਼ੈਲ ਸਿੰਘ ਨਗਰ ਵਿਖੇ ਸਥਿਤ 1994 ਦਾ ਬਣਿਆ ਡਾ. ਬੀ.ਆਰ.ਅੰਬੇਡਕਰ ਭਵਨ ਦੀ ਮੁਰੰਮਤ ਸੰਬੰਧੀ ਪੰਜਾਬ ਸਰਕਾਰ ਵਲੋਂ 25 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰ ਦਿੱਤੀ ਗਈ ਹੈ ਤੇ ਜਲਦ ਮੁਰੰਮਤ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਭਵਨ ਦੀ ਮੁਰੰਮਤ ਲਈ ਪੰਜਾਬ ਸਰਕਾਰ ਵਲੋਂ ਮੋਜੂਦਾ ਬਜਟ 2022-23 ਵਿੱਚ 25 ਲੱਖ ਰੁਪਏ ਪਾਸ ਕਰ ਦਿੱਤੇ ਗਏ ਹਨ ਅਤੇ ਭਵਿੱਖ ਵਿੱਚ ਇਸ ਭਵਨ ਦੇ ਨਵੀਨੀਕਰਨ ਲਈ ਹੋਰ ਫੰਡ ਵੀ ਸਰਕਾਰ ਵੱਲੋਂ ਮੁਹੱਈਆ ਕਰਵਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਜਿਵੇਂ ਇਸ ਭਵਨ ਵਿੱਚ ਪਹਿਲਾ ਸਰਕਾਰੀ, ਗੈਰ ਸਰਕਾਰੀ ਸਮਾਗਮ ਤੇ ਮਨੋਰੰਜਨ ਦੇ ਪ੍ਰੋਗਰਾਮ ਹੁੰਦੇ ਸਨ, ਆਉਣ ਵਾਲੇ ਸਮੇਂ ਵਿੱਚ ਜਲਦ ਹੀ ਇਹ ਪ੍ਰੋਗਰਾਮ ਦੁਬਾਰਾ ਸ਼ੁਰੂ ਹੋਣਗੇ।