ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਰੀਕਾਂ ਦਾ ਐਲਾਨ
ਜਲੰਧਰ,29 ਮਾਰਚ 2023 : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ, ਜਿਸ ਦੇ ਤੁਰਤ ਬਾਅਦ ਚੋਣ ਜਾਬਤਾ ਲਾਗੂ ਹੋ ਗਿਆ ਹੈ। ਇਥੇ 10 ਮਈ ਨੂੰ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਗਿਣਤੀ ਹੋਵੇਗੀ।
ਦੱਸ ਦਈਏ ਕਿ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਚੌਧਰੀ ਦੀ 14 ਜਨਵਰੀ ਨੂੰ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਗਈ ‘ਭਾਰਤ ਜੋੜੋ ਯਾਤਰਾ’ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ ਸੀ। ਇਸੇ ਕਰਕੇ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ (Jalandhar election) ਕਰਵਾਈ ਜਾ ਰਹੀ ਹੈ।
ਵੇਰਵੇ ਲਈ ਇਸ ਲਿੰਕ ਤੇ ਕਲਿੱਕ ਕਰੋ : https://eci.gov.in/files/file/14862-schedule-for-bye-election-to-clear-vacancies-of-1one-parliamentary-constituency-of-punjab-and-3-three-legislative-assemblies-of-odisha-and-uttar-pradesh-and-1-adjourned-poll-in-meghalaya/