ਕੈਨੇਡਾ ਵੱਲੋਂ ਹਜ਼ਾਰਾਂ ਉਮੀਦਵਾਰਾਂ ਨੂੰ ਪੀ ਆਰ ਦੇਣ ਦਾ ਫੈਸਲਾ, ਪੜ੍ਹੋ ਵੇਰਵਾ
ਓਟਵਾ, 30 ਮਾਰਚ, 2023: ਕੈਨੇਡਾ ਨੇ ਹਜ਼ਾਰਾਂ ਉਮੀਦਵਾਰਾਂ ਨੂੰ ਸਥਾਈ ਨਿਵਾਸ ਯਾਨੀ ਪੀ ਆਰ ਦੇਣ ਦਾ ਫੈਸਲਾ ਕੀਤਾ ਹੈ। ਦੇਸ਼ ਦੇ ਇਮੀਗ੍ਰੇਸ਼ਨ ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ (ਆਈ ਆਰ ਸੀ ਸੀ) ਨੇ 23 ਮਾਰਚ 2023 ਨੂੰ ਇੱਕ ਹੋਰ ਐਕਸਪ੍ਰੈਸ ਐਂਟਰੀ ਡਰਾਅ ਕੱਢਿਆ ਜਿਸ ਰਾਹੀਂ 7,000 ਉਮੀਦਵਾਰਾਂ ਨੂੰ ਕੈਨੇਡਾ ਵਿੱਚ ਸਥਾਈ ਨਿਵਾਸ (PR) ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਗਿਆ।
ਇਸ ਤੋਂ ਪਹਿਲਾਂ ਦੇਸ਼ ਵਿਚ 15 ਮਾਰਚ ਨੂੰ ਕੱਢੇ ਗਏ ਡਰਾਅ ਵਿਚ 7 ਹਜ਼ਾਰ ਉਮੀਦਵਾਰਾਂ ਨੂੰ ਪੀ ਆਰ ਲੈਣ ਦਾ ਮੌਕਾ ਦਿੱਤਾ ਗਿਆ ਸੀ।