← ਪਿਛੇ ਪਰਤੋ
ਸੁਖਬੀਰ ਬਾਦਲ ਨੇ ਭਲਕੇ 1 ਅਪ੍ਰੈਲ ਨੂੰ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਚੰਡੀਗੜ੍ਹ, 31 ਮਾਰਚ, 2023: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ 1 ਅਪ੍ਰੈਲ ਨੂੰ ਦੁਪਹਿਰ 12.00 ਵਜੇ ਪਾਰਟੀ ਦੇ ਮੁੱਖ ਦਫਤਰ ਵਿਚ ਸੱਦੀ ਹੈ। ਪਾਰਟੀ ਦੇ ਮੁੱਖ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਲਈ ਰਣਨੀਤੀ ਘੜੀ ਜਾਵੇਗੀ।ਇਸ ਵਿਚ ਸੂਬੇ ਦੇ ਮੌਜੂਦਾ ਸਿਆਸੀ ਹਾਲਾਤਾਂ ’ਤੇ ਵੀ ਚਰਚਾ ਕੀਤੀ ਜਾਵੇਗੀ। ਇਸ ਉਪਰੰਤ 2 ਵਜੇ ਜ਼ਿਲ੍ਹਾ ਪ੍ਰਧਾਨਾਂ ਤੇ ਹਲਕਾ ਇੰਚਾਰਜਾਂ ਦੀ ਮੀਟਿੰਗ ਹੋਵੇਗੀ।
Total Responses : 414