ਪੰਜਾਬ ਵਜ਼ਾਰਤ ਨੇ ਰਜਿਸਟਰੀ ਉਤੇ ਲੱਗਣ ਵਾਲੀ ਸਟੈਂਪ ਡਿਊਟੀ ਤੇ ਫੀਸ ਵਿਚਛੋਟ ਦੀ ਮਿਆਦ 30 ਅਪ੍ਰੈਲ ਤੱਕ ਵਧਾਈ
ਚੰਡੀਗੜ੍ਹ, 31 ਮਾਰਚ 2023 - ਵਡੇਰੇ ਜਨਤਕ ਹਿੱਤ ਦੇ ਮੱਦੇਨਜ਼ਰ ਮੰਤਰੀ ਮੰਡਲ ਨੇ ਜਾਇਦਾਦ/ਜ਼ਮੀਨ ਦੀ ਰਜਿਸਟਰੀ ਕਰਵਾਉਣ ਵਾਲਿਆਂ ਲਈ ਸਟੈਂਪ ਡਿਊਟੀ ਅਤੇ ਫੀਸ ਵਿਚ 2.25 ਫੀਸਦੀ ਛੋਟ ਦੀ ਮਿਆਦ 30 ਅਪ੍ਰੈਲ, 2023 ਤੱਕ ਵਧਾਉਣ ਦੀ ਸਹਿਮਤੀ ਦੇ ਦਿੱਤੀ ਹੈ। ਇਸ ਸਮੇਂ ਦੌਰਾਨ ਰਜਿਸਟਰੀ ਕਰਵਾਉਣ ਵਾਲਿਆਂ ਨੂੰ ਹੁਣ ਐਡੀਸ਼ਨਲ ਸਟੈਂਪ ਡਿਊਟੀ ਤੋਂ ਇਕ ਫੀਸਦੀ, ਪੀ.ਆਈ.ਡੀ.ਬੀ. ਫੀਸ ਤੋਂ ਇਕ ਫੀਸਦੀ ਅਤੇ ਵਿਸ਼ੇਸ਼ ਫੀਸ ਤੋਂ 0.25 ਫੀਸਦੀ ਛੋਟ ਹੋਵੇਗੀ।