← ਪਿਛੇ ਪਰਤੋ
ਪੰਜਾਬ ਕੈਬਿਨੇਟ ਵੱਲੋਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਅੱਠ ਕੈਦੀਆਂ ਦੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀ
ਚੰਡੀਗੜ੍ਹ, 31 ਮਾਰਚ 2023 - ਮੰਤਰੀ ਮੰਡਲ ਨੇ ਸੂਬੇ ਦੀਆਂ ਜੇਲ੍ਹਾਂ ਵਿਚ ਉਮਰ ਕੈਦ ਭੁਗਤ ਰਹੇ ਅੱਠ ਕੈਦੀਆਂ ਦੀ ਅਗੇਤੀ ਰਿਹਾਈ ਲਈ ਕੇਸ ਭੇਜਣ ਲਈ ਹਰੀ ਝੰਡੀ ਦੇ ਦਿੱਤੀ ਹੈ। ਭਾਰਤ ਸਰਕਾਰ ਦੀ ਧਾਰਾ 163 ਤਹਿਤ ਮੰਤਰੀ ਮੰਡਲ ਦੀ ਮਨਜ਼ੂਰੀ ਤੋਂ ਬਾਅਦ ਇਹ ਵਿਸ਼ੇਸ਼ ਮੁਆਫੀ/ਅਗੇਤੀ ਰਿਹਾਈ ਦੇ ਮਾਮਲੇ ਭਾਰਤੀ ਸੰਵਿਧਾਨ ਦੀ ਧਾਰਾ 161 ਅਧੀਨ ਰਾਜਪਾਲ ਨੂੰ ਭੇਜੇ ਜਾਣਗੇ। ਮੰਤਰੀ ਮੰਡਲ ਨੇ ਭਾਰਤ ਦੇ 75ਵੇਂ ਆਜ਼ਾਦੀ ਦਿਹਾੜੇ ਵਜੋਂ ਮਨਾਏ ਜਾ ਰਹੇ ‘ਆਜ਼ਾਦੀ ਕਾ ਮਹਾਉਤਸਵ’ ਦੇ ਦੂਜੇ ਪੜਾਅ ਵਿਚ ਜੇਲ੍ਹਾਂ ਵਿਚ ਬੰਦ ਕੈਦੀਆਂ ਦੀ ਵਿਸ਼ੇਸ਼ ਮੁਆਫੀ ਦੇ ਕੇਸ ਭੇਜਣ ਦੀ ਪ੍ਰਵਾਨਗੀ ਦੇ ਦਿੱਤੀ।
Total Responses : 407