ਸਰਕਾਰੀ ਹਾਈ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਗਮ ਯਾਦਗਰੀ ਹੋ ਨਿਬੜਿਆ
ਪਰਵਿੰਦਰ ਸਿੰਘ ਕੰਧਾਰੀ
ਫ਼ਰੀਦਕੋਟ,1 ਅਪ੍ਰੈਲ 2023 -ਸਕੂਲ ਸਿੱਖਿਆ ਵਿਭਾਂਗ ਪੰਜਾਬ ਅਤੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਮਨਪ੍ਰੀਤ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਸ਼੍ਰੀ ਪ੍ਰਦੀਪ ਦਿਓੜਾ ਦੀ ਯੋਗ ਸਰਪ੍ਰਸਤੀ ਅਤੇ ਸਕੂਲ ਦੀ ਮੁੱਖ ਅਧਿਆਪਕਾ ਗੀਤਾ ਰਾਣੀ ਦੀ ਯੋਗ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੁਮਾਰਾ ਦਾ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਨਾਨ ਬੋਰਡ ਦੀਆਂ ਜਮਾਤਾਂ ਦਾ ਨਤੀਜਾ ਐਲਾਨਿਆ ਗਿਆ | ਇਸ ਮੌਕੇ ਸ਼ਾਨਦਾਰ ਪੁਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਅਤੇ ਅਨੁਸ਼ਾਸ਼ਨ 'ਚ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਮੈਰੀਟੋਰੀਅਸ ਸਕੂਲ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਲਈ ਚੁਣੇ ਗਏ ਪੰਜ ਬੱਚਿਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਮਿਹਨਤੀ ਅਧਿਆਪਕਾਂ ਤੇ ਮਾਪਿਆਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ | ਇਸ ਸਮਾਗਮ 'ਚ ਮਾਪੇ ਅਧਿਆਪਕ ਕਮੇਟੀ ਦੇ ਸੀਨੀਅਰ ਮੈਂਬਰ ਸਾਧੂ ਸਿੰਘ ਸਾਬਕਾ ਸਰਪੰਚ ਮੁਮਾਰਾ, ਜਸਵੀਰ ਕੌਰ ਮੁਮਾਰਾ, ਦਰਸ਼ਨ ਸਿੰਘ ਗੁਲਾਮ ਪੱਤਰਾ, ਜਸਵੀਰ ਸਿੰਘ ਮੁਮਾਰਾ ਉਚੇਚੇ ਤੌਰ ਤੇ ਬੱਚਿਆਂ ਦੀ ਹੌਂਸਲਾ ਅਫ਼ਜ਼ਾਈ ਲਈ ਸ਼ਾਮਲ ਹੋਏ | ਇਸ ਮੌਕੇ ਵੱਡੀ ਗਿਣਤੀ 'ਚ ਪਹੁੰਚੇ ਮਾਪਿਆਂ ਨੇ ਅਧਿਆਪਕਾਂ ਨੂੰ ਭਵਿੱਖ 'ਚ ਬੱਚਿਆਂ ਦੀ ਬੇਹਤਰੀ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ | ਇਸ ਮੌਕੇ ਸਕੂਲ ਦੇ ਅਧਿਆਪਕਾਂ ਨੇ ਸਮਾਗਮ ਦੀ ਸਫ਼ਲਤਾ ਲਈ ਅਹਿਮ ਯੋਗਦਾਨ ਦਿੱਤਾ | ਅੰਤ 'ਚ ਸਕੂਲ ਮੁਖੀ ਗੀਤਾ ਰਾਣੀ ਨੇ ਸਭ ਦਾ ਧੰਨਵਾਦ ਕੀਤਾ |