ਰਾਹੁਲ ਗਾਂਧੀ ਦੇ ਹੱਕ ਵਿੱਚ ਵਰਕਰਾਂ ਨੂੰ ਲਾਮਬੰਦ ਹੋਣ ਦਾ ਦਿੱਤਾ ਸੱਦਾ
- ਦਰਸ਼ਨ ਸਿੰਘ ਢਿਲਵਾਂ ਨੇ ਕਾਂਗਰਸੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ
ਮਨਜੀਤ ਸਿੰਘ ਢੱਲਾ
ਜੈਤੋ, 01 ਅਪ੍ਰੈਲ 2023 : ਰਾਹੁਲ ਗਾਂਧੀ ਦੇ ਹੱਕ ਵਿੱਚ ਵਰਕਰਾਂ ਨੂੰ ਲਾਮਬੰਦ ਹੋਣ ਲਈ ਸੱਦਾ ਦਿੱਤਾ ਗਿਆ। ਇਸ ਸਬੰਧੀ ਜੈਤੋ ਵਿਖੇ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਜਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਅਤੇ ਦਰਸ਼ਨ ਸਿੰਘ ਢਿਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਹਰਮਨ ਪਿਆਰੇ ਨੇਤਾ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਵੱਲੋਂ ਪਿਛਲੇ ਦਿਨੀਂ ਸਾਰੀਆਂ ਸੰਵਿਧਾਨਕ ਕਦਰਾਂ ਕੀਮਤਾਂ ਨੂੰ ਛਿੱਕੇ ਟੰਗ ਕੇ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਗੁਜਰਾਤ ਦੇ ਇਕ ਪੁਰਾਣੇ ਸਟੇਅ ਹੋਏ ਮਾਣਹਾਨੀ ਦੇ ਝੂਠੇ ਮਾਮਲੇ ਨੂੰ ਦੁਬਾਰਾ ਖੁਲਵਾ ਕੇ ਸੁਣਵਾਈ ਦੌਰਾਨ ਇੱਕ ਮਹੀਨੇ ਦੇ ਅੰਦਰ ਅੰਦਰ ਰਾਹੁਲ ਗਾਂਧੀ ਨੂੰ ਦੋਸ਼ੀ ਕਰਾਰ ਦਿਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਆਜ਼ਾਦ ਭਾਰਤ ਵਿੱਚ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਮਾਣਹਾਨੀ ਦੇ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਗਈ ਹੋਵੇ ਅਤੇ ਉਸ ਦੇ 24 ਘੰਟਿਆਂ ਦੇ ਵਿੱਚ ਹੀ ਲੋਕ ਸਭਾ ਸਕੱਤਰੇਤ ਨੇ ਰਾਹੁਲ ਗਾਂਧੀ ਨੂੰ ਥਤੌਰ ਲੋਕ ਸਭਾ ਸਾਂਸਦ ਆਯੋਗ ਕਰਾਰ ਦੇ ਕੇ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ, ਜਦਕਿ ਭਾਜਪਾ ਦੇ 55 ਪ੍ਰਤੀਸ਼ਤ ਸਾਂਸਦ ਮੈਂਬਰਾਂ ਤੇ ਸੰਗੀਨ ਜੁਰਮਾ ਦੇ ਦੋਸ਼ ਹਨ, ਪਰ ਉਨ੍ਹਾਂ ਤੇ ਕਦੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਨਾ ਹੀ ਮੈਂਬਰਸ਼ਿਪ ਰੱਦ ਕੀਤੀ ਗਈ ਹੈ। ਜਿਸ ਤੋਂ ਸਾਫ਼ ਨਜਰ ਆ ਰਿਹਾ ਹੈ ਕਿ ਰਾਹੁਲ ਗਾਂਧੀ ਦੇ ਸਵਾਲਾਂ ਤੋਂ ਘਬਰਾ ਕੇ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਪਹਿਲਾਂ ਸੁਰੱਖਿਆ ਵਾਪਸ ਲਈ ਗਈ, ਫਿਰ ਉਨ੍ਹਾਂ ਨੂੰ ਏਜੰਸੀਆਂ ਰਾਹੀਂ 55 ਘੰਟੇ ਦੀ ਪੁੱਛ ਗਿੱਛ ਕਰਵਾ ਕੇ ਡਰਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਉਨ੍ਹਾਂ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਅਤੇ ਉਨ੍ਹਾਂ ਨੂੰ ਘਰ ਤੋਂ ਬੇਘਰ ਕਰਨ ਲਈ ਵੀ ਚਿਠੀ ਜਾਰੀ ਕਰ ਦਿੱਤੀ ਗਈ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਮੋਦੀ ਸਰਕਾਰ ਦੀਆਂ ਇਨ੍ਹਾਂ ਕੋਝੀਆਂ ਹਰਕਤਾਂ ਤੋਂ ਘਬਰਾਉਣ ਵਾਲੀ ਨਹੀਂ ਹੈ। ਇਸ ਮੌਕੇ ਉਨ੍ਹਾਂ ਨੇ ਵਰਕਰਾਂ ਅਤੇ ਆਮ ਲੋਕਾਂ ਨੂੰ ਨਾਲ਼ ਲੈ ਕੇ ਇੱਕ ਵੱਡੇ ਲਈ ਤਿਆਰ ਬਰ ਤਿਆਰ ਹੈ ਅਤੇ ਪੂਰੀ ਨਿਡਰਤਾ ਨਾਲ ਇਸ ਸਰਕਾਰੀ ਤਾਨਾਸਾਹੀ ਦਾ ਮੁਕਾਬਲਾ ਕਰਨ ਲਈ ਜੋਸ ਨਾਲ ਭਰੇ ਹੋਏ ਹਨ। ਪਵਨ ਗੋਇਲ ਸਾਬਕਾ ਕਾਰਜਕਾਰੀ ਪ੍ਰਧਾਨ ਪੰਜਾਬ, ਜੀਤੂ ਬਾਂਸਲ, ਟੋਨੀ ਡੋਡ, ਵਿਕਾਸ ਸਿੰਗਲਾ ਬਲਾਕ ਪ੍ਰਧਾਨ ਜੈਤੋ, ਪ੍ਰਭਜੀਤ ਸਿੰਘ ਬਰਾੜ ਬਲਾਕ ਪ੍ਰਧਾਨ ਜੈਤੋ, ਆਸ਼ੂ ਮਿੱਤਲ, ਭੂਸ਼ਨ ਰੋਮਾਣਾ, ਸੰਦੀਪ ਰੋਮਾਣਾ ਅਤੇ ਵਰਕਰ ਤੇ ਆਗੂ ਹਾਜ਼ਰ ਸਨ।