ਜ਼ਿਲ੍ਹਾ ਮਲੇਰਕੋਟਲਾ 'ਚ PG-PNDT ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 1 ਅਪ੍ਰੈਲ ,2023 ਜਿਲ੍ਹਾ ਐਪ੍ਰੋਪਰੀਏਟ ਅਥਾਰਟੀ PC- PNDT ਕਮ -ਸਿਵਲ ਸਰਜਨ ਮਾਲੇਰਕੋਟਲਾ ਡਾ. ਹਰਿੰਦਰ ਕੁਮਾਰ ਸ਼ਰਮਾ ਦੇ ਦਫਤਰ ਵਿਖੇ PC- PNDT ਅਡਵਾਇਜਰੀ ਕਮੇਟੀ ਦੀ ਮੀਟਿੰਗ ਕੀਤੀ ਗਈ । ਪੰਜਾਬ ਸਰਕਾਰ ਦੀਆਂ ਹਦਾਇਤਾ ਅਨੁਸਾਰ ਜਿਲ੍ਹੇ ਵਿੱਚ PC-PNDT ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਬਾਰੇ ਸਹਿਮਤੀ ਪ੍ਰਗਟਾਈ ਗਈ ਤਾਂ ਜੋ ਜਿਲ੍ਹੇ ਵਿੱਚ ਲਿੰਗ ਅਨੁਪਾਤ ਨੂੰ ਸੁਧਾਰਿਆ ਜਾਵੇ ਅਤੇ ਜਿਲ੍ਹਾ ਮਾਲੇਰਕੋਟਲਾ ਪੰਜਾਬ ਵਿੱਚ ਲਿੰਗ ਅਨੁਪਾਤ ਮੁੰਡਿਆਂ ਦੇ ਮੁਕਾਬਲੇ ਕੁੜੀਆਂ ਵਿੱਚ ਅਵੱਲ ਬਣ ਸਕੇ । ਇਸ ਮੀਟਿੰਗ ਵਿੱਚ ਡਾ.ਜਗਜੀਤ ਸਿੰਘ ਐਸ.ਐਮ.ਓ ਸਿਵਲ ਹਸਪਤਾਲ ਮਾਲੇਰਕੋਟਲਾ ਡਾ. ਸ਼ਿਖਾ (ਬੱਚਿਆਂ ਦੇ ਮਾਹਿਰ ) ਰਣਵੀਰ ਸਿੰਘ ਢੰਡੇ,ਸੰਦੀਪ ਕੌਰ, ਮੁਹੰਮਦ ਅਜਹਰ ਮੁਨੀਮ ਅਤੇ ਹੋਰ ਕਮੇਟੀ ਮੈਂਬਰ ਵੀ ਹਾਜ਼ਰ ਸਨ।