ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਲਈ ਭਗਵੰਤ ਮਾਨ ਵਲੋਂ ਵਿਸ਼ੇਸ਼ ਗਿਰਦਾਵਰੀ ਦਾ ਹੁਕਮ
ਚੰਡੀਗੜ੍ਹ, 2 ਅਪ੍ਰੈਲ 2023- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਫ਼ਸਲਾਂ ਦੇ ਖ਼ਰਾਬੇ ਦੇ ਮੁਆਵਜ਼ੇ ਲਈ ਵਿਸ਼ੇਸ਼ ਗਿਰਦਾਵਰੀ ਦਾ ਹੁਕਮ ਦਿੱਤਾ ਗਿਆ ਹੈ। ਮਾਨ ਨੇ ਟਵੀਟ ਕਰਦੇ ਹੋਏ ਲਿਖਿਆ ਕਿ, ਪਿਛਲੇ ਦਿਨਾਂ 'ਚ ਪਏ ਮੀਂਹ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ ਹੈ ਤੇ ਸਾਡੀ ਸਰਕਾਰ ਨੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਵੀ ਦਿੱਤੇ ਹਨ। ਸਾਰੇ ਵਿਧਾਇਕ ਇਸੇ ਤਰ੍ਹਾਂ ਪਿੰਡਾਂ 'ਚ ਜਾਕੇ ਕਿਸਾਨਾਂ ਨਾਲ ਮੁਲਾਕਾਤ ਕਰਨ ਤੇ ਅਫ਼ਸਰ ਵੀ ਪਿੰਡਾਂ 'ਚ ਜਾਕੇ ਜਲਦ ਗਿਰਦਾਵਰੀ ਦੀ ਰਿਪੋਰਟ ਬਣਾਉਣ।