MLA ਨੀਨਾ ਮਿੱਤਲ ਤੇ ਐਸ ਡੀ ਐਮ ਸੰਜੀਵ ਕੁਮਾਰ ਨੇ ਰਾਜਪੁਰਾ ਅਨਾਜ ਮੰਡੀ ਚ ਕਰਾਈ ਕਣਕ ਦੀ ਖ਼ਰੀਦ ਸ਼ੁਰੂ
- ਮੰਡੀਆਂ ਦੇ ਵਿੱਚ ਆਈ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ - ਵਿਧਾਇਕਾਂ ਨੀਨਾ ਮਿੱਤਲ
- ਮੰਡੀਆਂ ਦੇ ਵਿਚ ਕਿਸਾਨਾਂ ਨੂੰ ਹਰ ਸੁਵਿਧਾ ਮੁਹਈਆ ਕਰਵਾਉਣ ਦੇ ਲਈ ਸਾਰੇ ਪ੍ਰਬੰਧ ਮੁਕੰਮਲ :- ਐਸ ਡੀ ਐਮ ਸੰਜੀਵ ਕੁਮਾਰ
ਕੁਲਵੰਤ ਸਿੰਘ ਬੱਬੂ
ਰਾਜਪੁਰਾ 2 ਅਪ੍ਰੈਲ 2023 - ਪੰਜਾਬ ਦੇ ਵਿੱਚ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਬਾਅਦ ਕਣਕ ਮੰਡੀਆਂ ਦੇ ਵਿੱਚ ਪਹੁੰਚਣੀ ਸ਼ੁਰੂ ਹੋ ਚੁੱਕੀ ਹੈ ਅਤੇ ਅੱਜ ਏਸ਼ੀਆ ਦੀ ਦੂਜੀ ਸਭ ਤੋਂ ਵੱਡੀ ਅਨਾਜ ਮੰਡੀ ਰਾਜਪੁਰਾ ਦੇ ਵਿੱਚ ਵਿਧਾਇਕਾ ਨੀਨਾ ਮਿੱਤਲ ਅਤੇ ਐਸ ਡੀ ਐਮ ਰਾਜਪੁਰਾ ਡਾ ਸੰਜੀਵ ਕੁਮਾਰ ਦੀ ਅਗਵਾਈ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਨੇ ਪਤਰਕਾਰਾਂ ਦੇ ਨਾਲ਼ ਗਲਬਾਤ ਵਿਧਾਇਕਾਂ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵੱਲੋਂ ਕਿਸਾਨਾਂ ਦੇ ਨਾਲ ਉਹਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਣ ਦਾ ਵਾਅਦਾ ਕੀਤਾ ਹੈ।
ਕਿਸਾਨਾਂ ਦੇ ਨਾਲ ਕੀਤੇ ਵਾਅਦੇ ਅਨੁਸਾਰ ਰਾਜਪੁਰਾ ਦੀ ਅਨਾਜ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ ਹੈ। ਅਤੇ ਮੰਡੀਆਂ ਦੇ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਨਾ ਆਵੇ ਉਸ ਨੂੰ ਲੈ ਕੇ ਮਾਰਕੀਟ ਕਮੇਟੀ ਰਾਜਪੁਰਾ ਦੇ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਲਈ ਪੀਣ ਵਾਲੇ ਪਾਣੀ, ਬੈਠਣ ਅਤੇ ਬਾਰਦਾਨੇ, ਰਾਤ ਵੇਲੇ ਬਿਜਲੀ ਦੇ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਮੁਤਾਬਿਕ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨਾਂ ਦੀ ਫਸਲ ਦਾ ਮੁੱਲ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਭੇਜ ਦਿੱਤਾ ਜਾਵੇਗਾ ਅਤੇ ਉਨ੍ਹਾਂ ਕਿਹਾ ਕਿ ਬੇਮੌਸਮੀ ਬਰਸਾਤ ਕਾਰਨ ਖਰਾਬ ਹੋਈ ਫਸਲ ਦੇ ਮੁਆਵਜ਼ੇ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਕਿਸਾਨ ਵੀਰ ਪ੍ਰੇਸ਼ਾਨੀ ਵਿੱਚ ਆਕੇ ਕੋਈ ਗਲਤ ਕਦਮ ਨਾ ਚੁੱਕ ਲੈਣ, ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਬੇਮੌਸਮੀ ਬਰਸਾਤ ਕਾਰਨ ਖ਼ਰਾਬ ਹੋਈ ਫਸਲਾ ਸਬੰਧੀ ਪੰਜਾਬ ਸਰਕਾਰ ਦੇ ਵੱਲੋਂ ਸਪੈਸ਼ਲ ਗਿਰਦਾਵਰੀ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੀ ਰਿਪੋਰਟ ਪੰਜਾਬ ਸਰਕਾਰ ਕੋਲ ਪਹੁੰਚਣ ਤੇ 15 ਦਿਨਾਂ ਦੇ ਅੰਦਰ ਅੰਦਰ ਕਿਸਾਨਾਂ ਦੇ ਬੈਂਕ ਖਾਤਿਆਂ ਦੇ ਵਿੱਚ ਮੁਆਵਜ਼ੇ ਦੀ ਰਾਸ਼ੀ ਪਾ ਦਿੱਤੀ ਜਾਵੇਗੀ।
ਇਸ ਮੌਕੇ ਤੇ ਐਸ ਡੀ ਐਮ ਰਾਜਪੁਰਾ ਡਾ ਸੰਜੀਵ ਕੁਮਾਰ ਨੇ ਦੱਸਿਆ ਕਿ ਰਾਜਪੁਰਾ ਅਨਾਜ ਮੰਡੀ ਦੇ ਵਿੱਚ ਪੰਜ ਸਰਕਾਰੀ ਖਰੀਦ ਏਜੰਸੀਆਂ ਪਨਸਪ, ਮਾਰਕਫੈਡ,ਵੇਅਰਹਾਊਸ, ਪੰਨ ਗਰੇਨ, ਐਫਸੀਆਈ ਦੇ ਵੱਲੋਂ ਕਣਕ ਦੀ ਸਰਕਾਰੀ ਖਰੀਦ ਕੀਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਦੇ ਵੱਲੋਂ ਨਿਰਧਾਰਿਤ ਕੀਤੇ ਗਏ 2105 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਖਰੀਦ ਕੀਤੀ ਜਾਵੇਗੀ । ਅਤੇ ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਰਾਜਪੁਰਾ ਦੇ ਵੱਲੋਂ ਮੰਡੀਆਂ ਦੇ ਵਿਚ ਪੂਰੇ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਜਿਨ੍ਹਾਂ ਦੇ ਵਿਚ ਕਿਸਾਨਾਂ ਨੂੰ ਬੈਠਣ,ਪੀਣ ਵਾਲੇ ਪਾਣੀ ਅਤੇ ਹੋਰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਆਉਂਦੀਆਂ ਹਨ ਇਸ ਨੂੰ ਦੇਖਦਾ ਹੋਇਆ ਇਸ ਵਾਰ ਮਾਰਕਿਟ ਕਮੇਟੀ ਦੇ ਵੱਲੋਂ ਪੁਖ਼ਤਾ ਪ੍ਰਬੰਧ ਕਰ ਲਏ ਗਏ ਹਨ ਅਤੇ ਪੰਜਾਬ ਸਰਕਾਰ ਦੇ ਵੱਲੋਂ ਜੋ ਨਿਰਦੇਸ਼ ਜਾਰੀ ਕੀਤੇ ਗਏ ਹਨ ਉਸ ਮੁਤਾਬਕ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦ ਕੀਤੀ ਜਾਵੇਗੀ ਬਾਰਦਾਨੇ ਦੀ ਕਮੀ ਨੂੰ ਦੇਖਦੇ ਹੀ ਰਾਜਪੁਰਾ ਮੰਡੀ ਦੇ ਵੱਲੋਂ ਪਹਿਲਾਂ ਹੀ ਆਪਣੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ।
ਇਸ ਮੋਕੇ ਜ਼ਿਲ੍ਹਾ ਮੰਡੀ ਅਫ਼ਸਰ ਅਜੈ ਪਾਲ ਸਿੰਘ ਬਰਾੜ, ਮਾਰਕਿਟ ਕਮੇਟੀ ਦੇ ਸਕੱਤਰ ਜੈ ਵਿਜੈ, ਏ ਐਫ ਐਸ ਓ ਬਿਕਰਮ ਸਿੰਘ ਚਹਿਲ, ਐਨ ਜੀ ਐਮ ਪ੍ਰਧਾਨ ਦਵਿੰਦਰ ਸਿੰਘ ਪਨਗਰੇਨ ਤੋਂ ਮੇਜਰ ਸਿੰਘ, ਵੇਅਰ ਹਾਉਸ ਤੋਂ ਰਾਮ ਸਿੰਘ, ਐਫ ਸੀ ਆਈ ਤੋਂ ਦੀਪਕ, ਰਜਿੰਦਰ ਨਿਰੰੰਕਾਰੀ,ਮਾਰਕਿਟ ਕਮੇਟੀ ਦੇ ਸੁਪਰਡੈਂਟ ਜੁਝਾਰ ਸਿੰਘ, ਸੁਪਰਵਾਈਜ਼ਰ ਨਰਿੰਦਰ ਸਿੰਘ, ਆੜ੍ਹਤੀ ਰਾਜੇਸ਼ ਆਹੂਜਾ,ਰਾਕੇਸ਼ ਕੁਕਰੇਜਾ, ਰਮਨ ਵਧਵਾ, ਰਵੀ ਆਹੂਜਾ ਸਮੇਤ ਹੋਰ ਮਾਰਕੀਟ ਕਮੇਟੀ ਦੇ ਅਧਿਕਾਰੀ ਹਾਜਰ ਸਨ।