ਪੰਜਾਬ ਸਰਕਾਰ ਵਲੋਂ ਮਹਿਜ ਇੱਕ ਸਾਲ ਅੰਦਰ ਲੋਕਹਿੱਤ ਵਿੱਚ ਕੀਤੇ ਗਏ ਵੱਡੇ ਉਪਰਾਲੇ - ਚੇਅਰਮੈਨ ਪਨੂੰ
- ਪਿੰਡ ਪੱਤੀ ਬਾਲੇਵਾਲ ਦੇ ਕਈ ਪਰਿਵਾਰ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ
ਰੋਹਿਤ ਗੁਪਤਾ
ਗੁਰਦਾਸਪੁਰ 2 ਅਪਰੈਲ 2023 - ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਹਿੱਤ ਲਈ ਵੱਡੇ ਉਪਰਾਲੇ ਕੀਤੇ ਗਏ ਗਨ ਅਤੇ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਕਾਰਜ ਕਰਨ ਲਈ ਵਚਨਬੱਧ ਹੈ। ਇਹ ਪ੍ਰਗਟਾਵਾ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਅਤੇ ਹਲਕਾ ਇੰਚਾਰਜ ਆਪ ਪਾਰਟੀ ਫਤਿਹਗੜ੍ਹ ਚੂੜੀਆਂ ਨੇ ਪਿੰਡ ਪੱਤੀ ਬਾਲੇਵਾਲ ਦੇ ਦਰਜਨਾਂ ਪਰਿਵਾਰਾਂ ਨੂੰ, ਜੋ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਵਿੱਚ ਸ਼ਾਮਲ ਹੋਏ, ਕਰਵਾਏ ਇੱਕ ਸਮਾਗਮ ਦੌਰਾਨ ਕੀਤਾ।
ਚੇਅਰਮੈਨ ਪਨੂੰ ਨੇ ਆਪ ਪਾਰਟੀ ਵਿੱਚ ਸ਼ਾਮਲ ਹੋਣ ਤੇ ਪਿੰਡ ਪੱਤੀ ਹਵੇਲੀਆਂ ਦੇ ਲਖਵਿੰਦਰ ਸਿੰਘ , ਸੁਲੱਖਣ ਸਿੰਘ ਮੌਜੂਦਾ ਪੰਚਾਇਤ ਮੈਂਬਰ , ਕੁਲਦੀਪ ਸਿੰਘ, ਭਿੰਡਰ ਕੁਮਾਰ, ਗੁਰਦੀਪ ਸਿੰਘ, ਪਲਵਿੰਦਰ ਸਿੰਘ, ਪਾਲ ਸਿੰਘ, ਪਿਆਰੇ ਲਾਲ ਤੇ ਬੀਰ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਆਪ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਅਤੇ ਲੋਕ ਆਪ ਪਾਰਟੀਆਂ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ, ਜਿਸ ਕਾਰਨ ਆਪ ਪਾਰਟੀ ਦਾ ਪਰਿਵਾਰ ਲਗਾਤਾਰ ਵੱਡਾ ਹੁੰਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਦਾ ਪੂਰਾ ਮਾਣ ਸਨਮਾਨ ਕੀਤਾ ਜਾਵੇਗਾ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਵਲੋਂ ਆਪਣੇ ਮਹਿਜ ਇੱਕ ਸਾਲ ਦੇ ਕਾਰਜਕਾਲ ਦੌਰਾਨ ਹਰੇਕ ਵਰਗ ਦੀ ਭਲਾਈ ਲਈ ਵਿਸ਼ੇਸ ਉਪਰਾਲੇ ਕੀਤੇ ਗਏ ਹਨ। ਸੂਬਾ ਸਰਕਾਰ ਵਲੋਂ ਸਿੱਖਿਆ, ਸਿਹਤ, ਬਿਜਲੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਲੋਕ ਹਿੱਤ ਲਈ ਵੱਡੇ ਕਾਰਜ ਕੀਤੇ ਹਨ ਅਤੇ ਲੋਕਹਿੱਤ ਲਈ ਕਾਰਜ ਹੋਰ ਤੇਜ਼ੀ ਨਾਲ ਕੀਤੇ ਜਾਣਗੇ। ਹਲਕੇ ਫਤਹਿਗੜ੍ਹ ਚੂੜੀਆਂ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਹਲਕੇ ਨੂੰ ਵਿਕਾਸ ਪੱਖੋ ਨਮੂਨੇ ਦਾ ਹਲਕਾ ਬਣਾਇਆ ਜਾਵੇਗਾ ਤੇ ਵਿਕਾਸ ਕਾਰਜਾਂ ਵਿੱਚ ਕਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।