'ਆਪ' ਸਰਕਾਰ ਵਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਕੀਤਾ ਜਾ ਰਿਹੈ ਪੂਰਾ, ਬਾਕੀ ਰਹਿੰਦੇ ਵਾਅਦੇ ਵੀ ਛੇਤੀ ਪੂਰੇ ਕੀਤੇ ਜਾ ਰਹੇ: ਦਲਵੀਰ ਢਿਲੋਂ
- ਜਲੰਧਰ ਜ਼ਿਮਨੀ ਚੋਣ ਨੂੰ ਲੈਕੇ 'ਆਪ' ਦਾ ਚੋਣ ਪ੍ਰਚਾਰ ਜਾਰੀ, ਲੋਕਾਂ ਦਾ ਮਿਲ ਰਿਹੈ ਭਰਪੂਰ ਸਮਰਥਨ
-'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਹਲਕੇ ਦੇ ਵੱਖ ਵੱਖ ਇਲਾਕਿਆਂ ਵਿੱਚ ਕੀਤਾ ਚੋਣ ਪ੍ਰਚਾਰ
-ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਨੂੰ ਲੈਕੇ ਵੋਟਰਾਂ ਨੂੰ ਡੋਰ ਟੂ ਡੋਰ ਵੋਟਰਾਂ ਨਾਲ ਸੰਪਰਕ ਕਰਕੇ ਕਰਵਾਇਆ ਜਾਣੂ
ਜਲੰਧਰ, 4 ਮਈ 2023 - ਆਮ ਆਦਮੀ ਪਾਰਟੀ ਵਲੋਂ ਜਲੰਧਰ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਪੂਰੇ ਜ਼ੋਰਾ 'ਤੇ ਹੈ। ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਵੱਲੋਂ 10 ਮਈ ਨੂੰ ਹੋਣ ਜਾ ਰਹੀ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਹਲਕੇ ਦੇ ਵੱਖ ਵੱਖ ਥਾਵਾਂ 'ਤੇ ਚੋਣ ਪ੍ਰਚਾਰ ਕੀਤਾ ਗਿਆ।
ਚੋਣ ਪ੍ਰਚਾਰ ਦੌਰਾਨ ਜਲੰਧਰ ਸੈਟਰਲ ਟੈਗੋਰ ਨਗਰ ਵਿਖੇ ਕੀਤੀ ਗਈ ਇੱਕ ਵਿਸ਼ਾਲ ਜਨ ਸਭਾ ਦੌਰਾਨ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਦੀ ਮਾਨ ਸਰਕਾਰ ਵੱਲੋਂ ਸੂਬੇ ਵਿੱਚ ਕੀਤੇ ਜਾ ਰਹੇ ਸਲਾਘਾਂਯੋਗ ਕੰਮਾਂ ਬਾਰੇ ਜਾਣੂ ਕਰਵਾਇਆ ਅਤੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਅਪੀਲ ਕੀਤੀ ਗਈ।
ਇਸ ਤਰ੍ਹਾਂ ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਕੀਤੇ ਗਏ ਚੋਣ ਪ੍ਰਚਾਰ ਦੌਰਾਨ ਮੁਹੱਲਾ ਸ਼ੇਖ ਬਸਤੀ ਵਾਰਡ ਨੰਬਰ 48 ਜਲੰਧਰ ਵੈਸਟ ਵਿਖੇ ਡੋਰ ਟੂ ਡੋਰ ਕਰਕੇ ਵੋਟਰਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਦੱਸਿਆ ਕਿ ਮਾਨ ਸਰਕਾਰ ਵੱਲੋਂ ਚੋਣ ਮਨੋਰਥ ਪੱਤਰ ਵਿੱਚ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚੋਂ 600 ਯੂਨਿਟ ਬਿਜਲੀ ਮੁਫਤ, 29000 ਸਰਕਾਰੀ ਨੌਕਰੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨਾ, 550 ਮੁਹੱਲਾਂ ਕਲੀਨਿਕ ਬਣਾਉਣ, ਰਿਸ਼ਵਤਖੋਰੀ 'ਤੇ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਆਦਿ ਵਾਅਦੇ ਪੂਰੇ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਰਹਿੰਦੇ ਸਾਰੇ ਵਾਅਦੇ ਵੀ ਪੂਰੇ ਕੀਤੇ ਜਾ ਰਹੇ ਹਨ।
ਸਮਾਲ ਸਕੇਲ ਇੰਡਸਟਰੀਜ਼ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਹਲਕੇ ਦੇ ਵੱਖ ਵੱਖ ਖੇਤਰਾਂ ਵਿੱਚ ਕੀਤੇ ਗਏ ਚੋਣ ਪ੍ਰਚਾਰ ਦੌਰਾਨ ਆਪ' ਦੀਆਂ ਨੀਤੀਆਂ 'ਤੇ ਮਾਨ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੈਕੇ ਲੋਕਾਂ ਵਲੋਂ ਭਰਪੂਰ ਸਮਰਥਨ ਮਿਲਿਆ। ਉਨ੍ਹਾਂ ਵਲੋਂ ਜਲੰਧਰ ਜ਼ਿਮਨੀ ਚੋਣ ਲਈ 'ਆਪ' ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ ਗਿਆ।