ਸੁਪਰੀਮ ਕੋਰਟ ਤੋਂ ਆਪ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਨੂੰ ਮਿਲੀ ਜ਼ਮਾਨਤ
ਨਵੀਂ ਦਿੱਲੀ, 26 ਮਈ, 2023: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਤੇਂਦਰ ਜੈਨ ਨੂੰ ਮਨੀ ਲਾਂਡਰਿੰਗ ਮਾਮਲੇ ਵਿੱਚ ਛੇ ਹਫ਼ਤਿਆਂ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਸਤੇਂਦਰ ਜੈਨ ਨੂੰ ਮੀਡੀਆ ਨਾਲ ਗੱਲ ਨਾ ਕਰਨ ਅਤੇ ਬਿਨਾਂ ਇਜਾਜ਼ਤ ਦਿੱਲੀ ਛੱਡਣ ਸਮੇਤ ਕਈ ਸ਼ਰਤਾਂ ਵੀ ਲਾਈਆਂ। ਜਸਟਿਸ ਜੇਕੇ ਮਹੇਸ਼ਵਰੀ ਅਤੇ ਪੀਐਸ ਨਰਸਿਮਹਾ ਦੇ ਬੈਂਚ ਨੇ ਜੈਨ ਨੂੰ 11 ਜੁਲਾਈ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ।