← ਪਿਛੇ ਪਰਤੋ
ਕੈਨੇਡਾ: ਜਾਅਲਸਾਜ਼ੀ ਦੇ ਚੱਕਰ ਚ ਫਸੇ 700 ਪੰਜਾਬੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ, ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਦਾ ਨਵਾਂ ਐਲਾਨ ਓਟਵਾ, 27 ਮਈ, 2023: ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕੌਮਾਂਤਰੀ ਵਿਦਿਆਰਥੀਆਂ ਨੂੰ ਲੈ ਕੇ ਐਲਾਨ ਕੀਤਾ ਹੈ ਕਿ ਕੈਨੇਡਾ ਸਰਕਾਰ ਕੌਮਾਂਤਰੀ ਵਿਦਿਆਰਥੀਆਂ ਵੱਲੋਂ ਦੇਸ਼ ਲਈ ਕੀਤੇ ਜਾਂਦੇ ਯੋਗਦਾਨ ਦੀ ਕਦਰ ਕਰਦੀ ਹੈ ਤੇ ਉਹ ਘੁਟਾਲਿਆਂ ਦਾ ਸ਼ਿਕਾਰ ਹੋਏ ਪੀੜਤਾਂ ਦੇ ਨਾਲ ਹੈ ਤੇ ਹਰ ਕੇਸ ਦੀ ਘੋਖ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਸਰਕਾਰ ਸੰਸਥਾਵਾਂ ਦੇ ਨਾਲ ਮਿਲ ਕੇ ਐਪਲੀਕੇਸ਼ਨ ਵੇਲੇ ਦਿੱਤੇ ਪ੍ਰਵਾਨਗੀ ਪੱਤਰਾਂ ਦੀ ਘੋਖ ਕਰ ਰਹੀ ਹੈ। ਉਹ ਜਾਅਲੀ ਪ੍ਰਵਾਨਗੀ ਪੱਤਰ ਲੈਣ ਦੇ ਮਾਮਲਿਆਂ ਦੀ ਵੀ ਘੋਖ ਕਰ ਰਹੀ ਹੈ। ਉਹਨਾਂ ਕਿਹਾ ਕਿ ਅਸੀਂ ਦੋਸ਼ੀਆਂ ਦੀ ਪਛਾਣ ਕਰ ਰਹੇ ਹਾਂ ਤੇ ਪੀੜਤਾਂ ਨੂੰ ਜ਼ੁਰਮਾਨਾ ਨਹੀਂ ਲਗਾ ਰਹੇ। ਇਸ ਘੁਟਾਲੇ ਦੇ ਪੀੜਤਾਂ ਨੂੰ ਆਪਣੇ ਹਾਲਾਤ ਦੱਸਣ ਤੇ ਆਪਣੇ ਕੇਸ ਵਿਚ ਸਬੂਤ ਪੇਸ਼ ਕਰਨ ਦਾ ਮੌਕਾ ਦਿੱਤਾ ਜਾਵੇਗਾ।
Total Responses : 25572