← ਪਿਛੇ ਪਰਤੋ
ਅੰਮ੍ਰਿਤਸਰ ’ਚ 12 ਸਾਲਾ ਲੜਕੀ ਨੇ ਦਿੱਤਾ ਬੱਚੇ ਨੂੰ ਜਨਮ ਫਗਵਾੜਾ ਪੁਲਿਸ ਨੇ ਦਰਜ ਕੀਤੀ ਐਫਆਈਆਰ ਪੀੜਤ ਬੱਚੀ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਆਈ ਅੱਗੇ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 28 ਮਈ, 2023: ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ 12 ਸਾਲ ਦੀ ਬੱਚੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ ਹੈ। ਇਸ ਮਾਮਲੇ ਵਿਚ ਲੜਕੀ ਦੇ ਪਿਤਾ ਨੇ ਜ਼ਬਰ ਜਨਾਹ ਹੋਣ ਦਾ ਖਦਸ਼ਾ ਪ੍ਰਗਟਾਇਆ ਹੈ। ਨਾਲ ਹੀ ਇਕ NGO ਬੱਚੀ ਦੀ ਮਦਦ ਲਈ ਅੱਗੇ ਆਈ ਹੈ। ਹਿੰਦੀ ਏਕਤਾ ਸਮਾਜ ਸੇਵੀ ਸੰਸਥਾ ਬੱਚੀ ਦੀ ਮਦਦ ਲਈ ਅੱਗੇ ਆਈ ਹੈ। ਇਸ ਸਬੰਧ ਵਿਚ ਸੰਸਥਾ ਦੇ ਆਗੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜਦੋਂ ਉਹ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਜ਼ਰੂਰਤਮੰਦ ਮਰੀਜ਼ਾਂ ਨੂੰ ਫਰੀ ਦਵਾਈਆਂ ਮੁਹੱਈਆ ਕਰਵਾਉਣ ਲਈ ਪਹੁੰਚੇ ਸਨ ਤਾਂ ਉਨ੍ਹਾਂ ਨੇ ਦੇਖਿਆ ਕਿ ਇਕ ਛੋਟੀ ਬੱਚੀ ਇਸਤਰੀ ਹੈ। ਜਿਸ ਦੇ ਹੱਥ ਵਿੱਚ ਇੱਕ ਨਵਜੰਮਿਆ ਬੱਚਾ ਵੀ ਹੈ ਅਤੇ ਬੱਚੇ ਦੀ ਹਾਲਤ ਨਾਜ਼ੁਕ ਹੈ। ਜਦੋਂ ਇਸ ਸਬੰਧੀ ਜਾਨਣ ਦੀ ਕੋਸ਼ਿਸ਼ ਕੀਤੀ ਤਾਂ ਬੱਚੀ ਦੇ ਪਰਿਵਾਰ ਵੱਲੋਂ ਕਿਸੇ ਵੀ ਤਰੀਕੇ ਦੀ ਗੱਲਬਾਤ ਐਨਜੀਓ ਨਾਲ ਨਹੀਂ ਕੀਤੀ ਗਈ। ਅੰਤ ਵਿੱਚ ਗੁਰੂ ਨਾਨਕ ਦੇਵ ਹਸਪਤਾਲ ਦੇ ਡਾਕਟਰਾਂ ਤੋਂ ਪਤਾ ਚੱਲਿਆ ਕਿ 12 ਸਾਲਾਂ ਦੀ ਬੱਚੀ ਜੇਕਰ ਬੱਚੇ ਨੂੰ ਜਨਮ ਦਿੱਤਾ ਹੈ ਅਤੇ ਬੱਚੇ ਦਾ ਭਾਰ ਮਹਿਜ਼ 800 ਗ੍ਰਾਮ ਹੈ। ਬੱਚੇ ਦੀ ਹਾਲਤ ਨਾਜ਼ੁਕ ਹੈ ਜਿਸ ਤੋਂ ਬਾਅਦ ਐਨ ਜੀ ਓ ਵੱਲੋਂ ਬੱਚੀ ਨਾਲ ਅਤੇ ਉਸਦੇ ਪਿਤਾ ਨਾਲ ਗੱਲਬਾਤ ਕੀਤੀ ਤਾਂ ਪਤਾ ਚੱਲਿਆ ਕੀ ਹੋ ਸਕਦਾ ਹੈ ਕਿ ਬੱਚੀ ਨਾਲ ਰੇਪ ਹੋਇਆ ਹੋ ਸਕਦਾ ਹੈ। ਸਮਾਜ ਸੇਵੀ ਸੰਸਥਾ ਦੇ ਆਗੂਆਂ ਨੇ ਦੱਸਿਆ ਕਿ ਬੱਚੀ ਫਗਵਾੜਾ ਦੀ ਰਹਿਣ ਵਾਲੀ ਹੈ ਜਿਸਦੇ ਚਲਦੇ ਫਗਵਾੜਾ ਪੁਲਿਸ ਨੇ ਪੀੜਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।
Total Responses : 45