ਕੈਬਨਿਟ ਮੰਤਰੀ ਜੋੜਾਮਾਜਰਾ ਨੇ ਮੁਹਾਲੀ ’ਚ ਮਾਰਿਆ ਛਾਪਾ, 6 ਮੁਲਾਜ਼ਮ ਗੈਰ ਹਾਜ਼ਰ
ਮੁਹਾਲੀ, 29 ਮਈ, 2023: ਕੈਬਨਿਟ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਵੱਲੋਂ ਇਥੇ ਬਾਗਵਾਨੀ ਦਫਤਰ ਵਿਚ ਅਚਨਚੇਤ ਛਾਪਾ ਮਾਰਿਆ ਗਿਆ। ਇਸ ਮੌਕੇ 6 ਮੁਲਾਜ਼ਮ ਗੈਰ ਹਾਜ਼ਰ ਪਾਏ ਗਏ ਜਿਹਨਾਂ ਨੂੰ ਜੋੜਾਮਾਜਰਾ ਨੇ ਮੌਕੇ ’ਤੇ ਫੋਨ ਕਰ ਕੇ ਝਾੜ ਪਾਈ।
ਜੋੜਾਮਾਜਰਾ ਨੇ ਦੱਸਿਆ ਕਿ ਉਹਨਾਂ ਅੱਜ ਸਵੇਰੇ 7:30 ਵਜੇ ਡਾਇਰੈਕਟਰ, ਬਾਗਬਾਨੀ, ਪੰਜਾਬ ਦੇ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ।ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ, ਤੇ ਸਮੇਂ ਦਾ ਪਾਬੰਦ ਰਹਿਣ ਲਈ ਤਾਕੀਦ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ, ਸੂਬਾ ਨਿਵਾਸੀਆਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ।