ਕੀ ਕਾਂਗਰਸ AAP ਦੇ ਹੱਕ 'ਚ ਆਏਗੀ, ਹਾਈਕਮਾਂਡ ਦੀ ਮੀਟਿੰਗ 'ਚ ਹੋ ਰਿਹੈ ਵਿਚਾਰ
ਨਵੀਂ ਦਿੱਲੀ, 29 ਮਈ, 2023: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀਆਂ ਵਿਚ ਨਵਜੋਤ ਸਿੱਧੂ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਤੇ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸੀਨੀਅਰ ਲੀਡਰਸ਼ਿਪ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਰਿਹਾਇਸ਼ ’ਤੇ ਪਹੁੰਚ ਗਏ ਹਨ।
ਇਸ ਮੀਟਿੰਗ ਵਿਚ ਦਿੱਲੀ ਦੇ ਮਾਮਲੇ ਵਿਚ ਕੇਂਦਰ ਸਰਕਾਰ ਵੱਲੋਂ ਆਰਡੀਨੈਂਸ ਜਾਰੀ ਕਰਨ ਮਗਰੋਂ ਆਮ ਆਦਮੀ ਪਾਰਟੀ (ਆਪ) ਵੱਲੋਂ ਮੰਗੇ ਸਮਰਥਨ ’ਤੇ ਚਰਚਾ ਹੋਵੇਗੀ। ਪੰਜਾਬ ਕਾਂਗਰਸ ਨੇ ਆਪ ਨੂੰ ਸਮਰਥਨ ਦੇਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਤੇ ਕਿਹਾ ਹੈ ਕਿ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਕਾਂਗਰਸ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ, ਇਸ ਲਈ ਉਸਦੀ ਹਮਾਇਤ ਨਹੀਂ ਕੀਤੀ ਜਾਣੀ ਚਾਹੀਦੀ।
ਇਸ ਮੀਟਿੰਗ ਵਿਚ ਰਾਹੁਲ ਗਾਂਧੀ ਦੇ ਵੀ ਪਹੁੰਚਣ ਦੀ ਸੰਭਾਵਨਾ ਹੈ।