ਪਾਰਸ ਵੈਲਫੇਅਰ ਫਾਊਂਡੇਸ਼ਨ ਪੰਜਾਬ ਨੇ ਕਰਵਾਇਆ ਸਲਾਨਾ ਸਮਾਗਮ
ਸਿਖਲਾਈ ਲੈ ਚੁੱਕੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ
ਰੋਹਿਤ ਗੁਪਤਾ
ਦੀਨਾਨਗਰ / ਗੁਰਦਾਸਪੁਰ 29 ਮਈ 2023 : ਪਾਰਸ ਵੈਲਫੇਅਰ ਫਾਊਂਡੇਸ਼ਨ ਪੰਜਾਬ ਵੱਲੋਂ ਦੀਨਾਨਗਰ ਵਿਖੇ ਐਨੁਅਲ ਫੰਕਸ਼ਨ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡੀਐਸਪੀ ਵਿਸ਼ਵਨਾਥ ਐਸਐਚਓ ਦੀਨਾਨਗਰ ਜਤਿੰਦਰ ਕੁਮਾਰ ਅਤੇ ਉੱਘੇ ਸਮਾਜ ਸੇਵਕ ਬੋਬੀ ਨਿਆਮਤਾ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਤੇ ਫਾਊਂਡੇਸ਼ਨ ਦੇ ਡਰੈਕਟਰ ਪਰਸ ਰਾਮ ਅਤੇ ਕੁਆਰਡੀਨੇਟਰ ਦਿਸ਼ਾ ਅਤੇ ਸਮਾਜ ਸੇਵਕ ਸੁਸ਼ੀਲ ਕੁਮਾਰ ਨੇ ਆਏ ਹੋਏ ਮਹਿਮਾਨਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ।ਓਧਰ ਇਸ ਮੌਕੇ ਤੇ ਫਾਊਂਡੇਸ਼ਨ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਘਰ ਆਏ ਹੋਏ ਮਹਿਮਾਨਾਂ ਦਾ ਦਿਲ ਜਿੱਤ ਲਿਆ।
ਇਸ ਮੌਕੇ ਤੇ ਮੁੱਖ ਮਹਿਮਾਨ ਵੱਲੋਂ ਫਾਊਂਡੇਸ਼ਨ ਦੇ ਬੱਚਿਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਅਤੇ ਫਾਊਂਡੇਸ਼ਨ ਤੋਂ ਸਿਖਲਾਈ ਲੈ ਚੁੱਕੇ ਬੱਚਿਆਂ ਨੂੰ ਸਰਟੀਫਿਕੇਟ ਵੰਡੇ ਗਏ।
ਇਸ ਮੌਕੇ ਤੇ ਮੁੱਖ ਮਹਿਮਾਨ ਨੇ ਬੋਲਦੇ ਹੋਏ ਕਿਹਾ ਕਿ ਪਾਰਸ ਵੈਲਫੇਅਰ ਫਾਊਂਡੇਸ਼ਨ ਬੱਚਿਆਂ ਲਈ ਬਹੁਤ ਵਧੀਆ ਉਪਰਾਲਾ ਕਰ ਰਹੀ ਹੈ। ਅਤੇ ਸਾਨੂੰ ਉਮੀਦ ਹੈ ਕਿ ਅਗਾਂਹ ਵੀ ਇਹ ਆਪਣੀਆਂ ਸੇਵਾਵਾਂ ਏਦਾਂ ਹੀ ਦਿੰਦੇ ਰਹਿਣਗੇ।
ਇਸ ਮੌਕੇ ਉਨ੍ਹਾਂ ਨੌਜਵਾਨ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿਣਾ ਲਈ ਅਪੀਲ ਕੀਤੀ।
ਇਸ ਮੌਕੇ ਤੇ ਰਿਟਾਇਰ DEO ਗੁਰਦਾਸਪੁਰ ਸੁਰਜੀਤ ਕੁਮਾਰ ਨੇ ਵੀ ਬੱਚਿਆਂ ਨੂੰ ਅਪੀਲ ਕੀਤੀ ਕਿ ਬੱਚੇ ਵੱਧ ਤੋਂ ਵੱਧ ਸਿੱਖਿਆ ਗ੍ਰਹਿਣ ਕਰ ਕੇ ਆਪਣੇ ਦੇਸ਼ ਦੀ ਤਰੱਕੀ ਵਿੱਚ ਹਿੱਸਾ ਪਾਉਣ। ਇਸ ਮੌਕੇ ਤੇ ਫਾਊਂਡੇਸ਼ਨ ਵੱਲੋਂ ਆਏ ਹੋਏ ਮੁੱਖ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।