ਬਾਜਵਾ ਨੇ ਮੂਸੇਵਾਲਾ ਨੂੰ ਯਾਦ ਕਰਦਿਆਂ ਕਿਹਾ, ਕਾਲਾ ਦਿਨ ਸੀ ਉਹ
ਮਾਨਸਾ, 29 ਮਈ 2023 : ਅੱਜ ਪ੍ਰਤਾਪ ਸਿੰਘ ਬਾਜਵਾ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਟਵੀਟ ਕੀਤਾ ਹੈ। ਟਵੀਟ ਵਿਚ ਲਿਖਿਆ ਹੈ ਕਿ ਸਵ. ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਜੀ ਦੀ ਪਹਿਲੀ ਬਰਸੀ ਮੌਕੇ ਮੈਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦਾ ਹਾਂ। ਪਿਛਲੇ ਸਾਲ ਅੱਜ ਦੇ ਦਿਨ ਪੰਜਾਬ ਨੇ ਆਪਣਾ ਇੱਕ ਕੀਮਤੀ ਹੀਰਾ, ਇੱਕ ਪ੍ਰਤਿਭਾਸ਼ਾਲੀ ਨੌਜਵਾਨ, ਬਹੁਤ ਛੋਟੀ ਉਮਰ ਵਿੱਚ ਸਫ਼ਲ ਹੋਇਆ ਵਿਅਕਤੀ ਗੁਆਇਆ ਸੀ, ਦੁਨੀਆਂ ਭਰ ਦੇ ਕਰੋੜਾਂ ਲੋਕ ਅੱਜ ਵੀ ਉਸਨੂੰ ਅਤੇ ਉਸਦੇ ਗੀਤਾਂ ਨੂੰ ਪਿਆਰ ਕਰਦੇ ਹਨ। ਇਸ ਗੱਲ ਦਾ ਬੇਹੱਦ ਦੁੱਖ਼ ਹੈ ਕਿ ਪੰਜਾਬ ਦੀ ਨਿਕੰਮੀ ਸਰਕਾਰ ਉਸ ਦੀ ਆਪਣੇ ਪਿੰਡਾਂ ਵਿੱਚ ਹੀ ਸੁਰੱਖਿਆ ਯਕੀਨੀ ਨਹੀਂ ਬਣਾ ਸਕੀ ਅਤੇ ਅੱਜ ਪੂਰਾ ਇੱਕ ਸਾਲ ਬੀਤ ਜਾਣ ਪਿੱਛੋਂ ਵੀ ਸਿੱਧੂ ਮੂਸੇਵਾਲਾ ਜੀ ਦੇ ਮਾਪੇ ਆਪਣੇ ਪੁੱਤ ਦੇ ਇਨਸਾਫ਼ ਲਈ ਤਰਸ ਰਹੇ ਹਨ। ਮੈਂ ਹਮੇਸ਼ਾ ਸਰਦਾਰ ਬਲਕੌਰ ਸਿੰਘ ਜੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਖੜ੍ਹਿਆਂ ਹਾਂ ਅਤੇ ਖੜ੍ਹਾ ਰਹਾਂਗਾ। BLACK DAY 29/5