ਨਾਇਬ ਤਹਿਸੀਲਦਾਰ ਨੇ ਪਿੰਡ ਮਾਨਬੀਬੜੀਆਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਸੰਜੀਵ ਜਿੰਦਲ
ਮਾਨਸਾ, 29 ਮਈ 2023 :ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ’ਤੇ ਨਾਇਬ ਤਹਿਸੀਲਦਾਰ ਮਾਨਸਾ ਬੀਰਬਲ ਸਿੰਘ ਨੇ ਬਲਾਕ ਮਾਨਸਾ ਦੇ ਪਿੰਡ ਮਾਨਬੀਬੜੀਆਂ ਵਿਖੇ ‘ਜਨ ਸੁਣਵਾਈ ਕੈਂਪ’ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਨਾਇਬ ਤਹਿਸੀਲਦਾਰ ਨੇ ਦੱਸਿਆ ਕਿ ਕੈਂਪ ਦੌਰਾਨ ਪਿੰਡ ਮਾਨਬੀਬੜੀਆਂ ਅਤੇ ਨਜ਼ਦੀਕੀ ਪਿੰਡਾਂ ਦੇ ਲੋਕਾਂ ਵੱਲੋਂ ਪਿੰਡ ਦੀਆਂ ਵੱਖ ਵੱਖ ਸਮੱਸਿਆਵਾਂ ਦੇ ਨਾਲ ਨਾਲ ਸਰਕਾਰੀ ਵਿਭਾਗਾਂ ਨਾਲ ਸਬੰਧਤ ਉਨ੍ਹਾਂ ਦੇ ਕੰਮਾਂ ਬਾਰੇ ਦਰਖ਼ਾਸਤਾਂ ਪ੍ਰਾਪਤ ਹੋਈਆਂ, ਜਿੰਨ੍ਹਾਂ ਵਿਚੋ ਯੋਗ ਦਰਖ਼ਾਸਤਾਂ ਦਾ ਮੌਕੇ ’ਤੇ ਹੀ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਬਾਕੀ ਦਰਖ਼ਾਸਤਾਂ ਮੌਕੇ ’ਤੇ ਹਾਜ਼ਰ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮਾਂਬੱਧ ਨਿਪਟਾਰੇ ਲਈ ਸੌਂਪ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਲੋਕਾਂ ਦੇ ਘਰਾਂ ਦੇ ਨਜ਼ਦੀਕ ਲਗਾਏ ਜਾ ਰਹੇ ਇੰਨ੍ਹਾਂ ਜਨ ਸੁਣਵਾਈ ਕੈਂਪਾਂ ਦਾ ਲੋਕ ਵੱਧ ਤੋਂ ਵੱਧ ਲਾਹਾ ਲੈ ਕੇ ਆਪਣੇ ਕੰਮ ਕਰਵਾਉਣ।