1 ਕਰੋੜ 45 ਲੱਖ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਪ੍ਰੋਜੈਕਟ ਦਾ ਕੀਤਾ ਨਿਰੀਖਣ
ਰੋਹਿਤ ਗੁਪਤਾ
ਦੀਨਾਨਗਰ/ਗੁਰਦਾਸਪੁਰ 30 ਮਈ 2023 : ਪਿੰਡ ਦੋਰੰਗਲਾ ਵਿੱਚ ਪਿੱਛਲੇ 70 ਸਾਲਾਂ ਤੋਂ ਪਾਣੀ ਦੇ ਨਿਕਾਸ ਦੀ ਸਮੱਸਿਆ ਨੂੰ ਪਿਛਲੀਆਂ ਸਰਕਾਰਾਂ ਦੂਰ ਨਾ ਕਰ ਸਕਿਆਂ ਜਿਸ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਦੇ ਇੱਕ ਸਾਲ ਵਿੱਚ ਪੰਜਾਬ ਸਰਕਾਰ ਵੱਲੋਂ ਕੰਮ ਸੁਰੂ ਕਰਵਾਇਆ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸੇਰ ਸਿੰਘ ਵੱਲੋਂ ਦੋਰੰਗਲਾ ਵਿੱਚ ਇਸ ਛੱਪੜ ਦੇ ਚੱਲ ਰਹੇ ਕੰਮ ਦਾ ਨਰੀਖਣ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਸ਼ਮਸੇਰ ਸਿੰਘ ਨੇ ਦੱਸਿਆ ਕਿ ਇਸ ਪਿੰਡ ਵਿੱਚ ਬਾਰਿਸ਼ ਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਕੇ ਨਾਲ ਲੱਗਦੇ ਖੇਤਾਂ ਦੇ ਕਿਸਾਨਾਂ ਨੂੰ ਨੁਕਸਾਨ ਹੁੰਦਾ ਸੀ ਅਤੇ ਪਿੰਡ ਦੇ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਦਾ ਮੁੱਦਾ ਜਦੋਂ ਸਾਡੇ ਵਲੋਂ ਪਿੱਛਲੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਜੀ ਦੇ ਧਿਆਨ ਵਿੱਚ ਲਿਆਂਦਾ ਤਾਂ ਪੰਜਾਬ ਦੀ ਅਗਵਾਈ ਕਰ ਰਹੀ ਭਗਵੰਤ ਮਾਨ ਦੀ ਸਰਕਾਰ ਨੇ 1 ਕਰੋੜ 45 ਲੱਖ ਦੀ ਗ੍ਰਾਂਟ ਦੇ ਕੇ ਪਿੰਡ ਦੋਰੰਗਲਾ ਦੇ ਲੋਕਾਂ ਨੂੰ ਇਕ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਪਾਣੀ ਨੂੰ ਨਵੀਂ ਤਕਨਾਲੋਜੀ ਨਾਲ ਪਿੰਡ ਤੋਂ ਤਿੰਨ ਕਿਲੋਮੀਟਰ ਬਾਹਰ ਸੁੱਟਿਆ ਜਾਵੇਗਾ ਅਤੇ ਇਹ ਪ੍ਰੋਜੈਕਟ ਲੱਗਭਗ 25 ਦਿਨਾਂ ਦੇ ਅੰਦਰ ਤਿਆਰ ਹੋ ਕੇ ਕੰਮ ਕਰਨਾ ਸ਼ੁਰੂ ਕਰ ਦੇਵੇਗਾ। ਪਿੰਡ ਦੇ ਲੋਕਾਂ ਵੱਲੋਂ ਇਸ ਸਮੱਸਿਆ ਤੋਂ ਵੱਡੀ ਰਾਹਤ ਦਿਵਾਉਣ ਤੇ ਹਲਕਾ ਇੰਚਾਰਜ ਸ਼ਮਸੇਰ ਸਿੰਘ ਜੀ ਦਾ ਧੰਨਵਾਦ ਕੀਤਾ ।
ਇਸ ਮੌਕੇ ਤੇ ਜਰਨੈਲ ਸਿੰਘ, ਸੁਖਦੇਵ ਰਾਜ, ਜਸਬੀਰ ਸਿੰਘ, ਹੀਰਾ ਸਿੰਘ, ਸਿਮਰਨ ਸਿੰਘ, ਸੋਨੂੰ, ਅਸਵਨੀ, ਟੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਦੇ ਲੋਕਾਂ ਹਾਜਿਰ ਸਨ।