ਮਨਕੀਰਤ ਸਿੰਘ ਮੱਲਣ ਨੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ ਵਿੱਚ ਜਿੱਤਿਆ ਗੋਲਡ ਮੈਡਲ
ਪਟਿਆਲਾ, 30 ਮਈ 2023 : ਹਿੰਦੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਜ਼ਿਲ੍ਹਾ ਪੱਧਰੀ ਕਰਾਟੇ ਚੈਂਪੀਅਨਸ਼ਿਪ-2023 ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਦਾ ਬ੍ਰਿਿਟਸ਼ ਕੋ ਐਡ ਸਕੂਲ ਦੇ ਦੂਜੀ ਕਲਾਸ ਦੇ ਖਿਡਾਰੀ ਮਨਕੀਰਤ ਸਿੰਘ ਮੱਲਣ ਨੇ ਆਪਣੇ ਕੋਚ ਸ੍ਰੀਮਤੀ ਮਮਤਾ ਰਾਣੀ ਜੀ ਦੀ ਅਗਵਾਈ ਵਿੱਚ ਭਾਗ ਲਿਆ।
ਮਨਕੀਰਤ ਸਿੰਘ ਮੱਲਣ ਨੇ ਇਸ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਗੋਲਡ ਮੈਡਲ ਹਾਸਲ ਕੀਤਾ।ਸ੍ਰੀਮਤੀ ਮਮਤਾ ਰਾਣੀ ਜੀ (ਕੋਚ) ਨੇ ਕਿਹਾ ਕਿ ਮਨਕੀਰਤ ਸਿੰਘ ਮੱਲਣ ਨੇ ਇਸ ਚੈਂਪੀਅਨਸ਼ਿਪ ਲਈ ਬਹੁਤ ਮਿਹਨਤ ਕੀਤੀ ਸੀ ਅਤੇ ਇਸ ਮਿਹਨਤ ਦੇ ਨਤੀਜੇ ਵਜੋਂ ਹੀ ਉਹ ਇਹ ਗੋਲਡ ਮੈਡਲ ਪ੍ਰਾਪਤ ਕਰ ਸਕਿਆ ਹੈ।ਸ੍ਰੀਮਤੀ ਮਮਤਾ ਰਾਣੀ ਜੀ (ਕੋਚ) ਨੇ ਕਿਹਾ ਕਿ ਬੱਚਿਆਂ ਨੂੰ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ ਕਿਉਕਿ ਖੇਡਾਂ ਨਾਲ ਬੱਚਿਆਂ ਦਾ ਸਰੀਰਿਕ ਅਤੇ ਮਾਨਸਿਕ ਵਿਕਾਸ ਵੀ ਹੁੰਦਾ ਹੈ। ਇਸ ਮੌਕੇ ਤੇ ਸ੍ਰੀ ਰਾਜੇਸ਼ ਕੁਮਾਰ, ਸ੍ਰੀ ਸ਼ੰਕਰ ਸਿੰਘ ਨੇਗੀ, ਸ੍ਰੀ ਵਿਪਨ ਚੰਦ, ਸ੍ਰੀ ਰਵਿੰਦਰ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਮਿਸ ਕੁਲਦੀਪ ਕੌਰ, ਮਿਸ ਮਨਜੀਤ ਕੌਰ ਅਤੇ ਹੋਰ ਕੋਚ ਸਾਹਿਬਾਨ ਮੌਜੂਦ ਸਨ।