ਕਟੜੇ ਵਿੱਚ ਹਾਦਸਾ ਗ੍ਰਸਤ ਹੋਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਕੁੰਵਰ ਵਿਜੇ ਪ੍ਰਤਾਪ ਸਿੰਘ
ਗੁਰਪ੍ਰੀਤ ਸਿੰਘ
- ਹਾਦਸਾਗ੍ਰਸਤ ਹੋਣ ਤੋਂ ਬਾਅਦ ਹਜੇ ਵੀ 25 ਪਰਵਾਰਿਕ ਮੈਂਬਰ ਹਨ ਲਾਪਤਾ - ਕੁੰਵਰ ਵਿਜੈ ਪ੍ਰਤਾਪ ਸਿੰਘ
ਅੰਮ੍ਰਿਤਸਰ, 30 ਮਈ 2023 - ਅੰਮ੍ਰਿਤਸਰ ਤੋਂ ਕਟੜਾ ਸ਼੍ਰੀ ਵੈਸ਼ਨੋ ਦੇਵੀ ਜਾ ਰਹੀ ਬੱਸ ਕਟੜਾ ਦੇ ਝਝਾਰ ਕੋਟਲੀ ਇਲਾਕੇ ਵਿੱਚ ਟੋਏ ਵਿੱਚ ਡਿੱਗ ਗਈ ਪਤਾ ਲੱਗਾ ਹੈ ਕਿ ਬੱਸ 'ਚ 72 ਲੋਕ ਸਵਾਰ ਸਨ ਮਰਨ ਵਾਲਿਆਂ ਦੀ ਗਿਣਤੀ ਦਸ ਦੱਸੀ ਜਾ ਰਹੀ ਹੈ ਅਤੇ ਇਹ ਸਾਰੇ ਇੱਕੋ ਪਰਿਵਾਰ ਨਾਲ ਸਬੰਧਤ ਹਨ ਅਤੇ ਦੂਸਰੇ ਪਾਸੇ 25 ਦੇ ਕਰੀਬ ਪਰਿਵਾਰਿਕ ਮੈਂਬਰਾਂ ਦੇ ਲਾਪਤਾ ਹੋਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ ਅਤੇ ਅੰਮ੍ਰਿਤਸਰ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਹਲਕਾ ਵਧਾਇਕ ਕੁਵਰ ਵਿਜੇ ਪ੍ਰਤਾਪ ਸਿੰਘ ਵੀ ਪਹੁੰਚ ਪਰਿਵਾਰ ਦੇ ਨਾਲ ਹਮਦਰਦੀ ਜਤਾਈ ਅਤੇ ਪਰਿਵਾਰ ਨੂੰ ਇਨਸਾਫ ਦਿਵਾਉਣ ਇਸ ਦਾ ਵੀ ਭਰੋਸਾ ਦਿੱਤਾ ਜਾ ਰਿਹਾ।
ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਵਰ ਵਿਜੈ ਪ੍ਰਤਾਪ ਸਿੰਘ ਨੇ ਦੱਸਿਆ ਕਿ ਵੈਸ਼ਨੋ ਮਾਤਾ ਨਤਮਸਤਕ ਹੋਣ ਜਾ ਰਹੇ ਪਰਿਵਾਰ ਨਾਲ ਹੋਇਆ ਹਾਦਸਾ 10 ਲੋਕਾਂ ਦੀ ਮੌਤ ਹੋਈ ਹੈ ਅਤੇ 25 ਦੇ ਕਰੀਬ ਪਰਵਾਰਿਕ ਮੈਂਬਰ ਲਾਪਤਾ ਦੱਸੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਜੰਮੂ ਸਰਕਾਰ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ ਅਤੇ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਕਰਨ ਦਾ ਵੀ ਭਰੋਸਾ ਦਿੱਤਾ ਜਾ ਰਿਹਾ ਹੈ
ਜਿਕਰਯੋਗ ਹੈ ਕਿ ਜਾਣਕਾਰੀ ਅਨੁਸਾਰ ਨਿੱਜੀ ਕੰਪਨੀ ਦੀ ਬੱਸ ਸੋਮਵਾਰ ਦੇਰ ਰਾਤ ਫਤਿਹਗੜ੍ਹ ਚੂੜੀਆਂ ਰੋਡ ਤੋਂ ਕਟੜਾ ਲਈ ਰਵਾਨਾ ਹੋਈ ਸੀ ਬੱਸ ਵਿੱਚ 72 ਲੋਕ ਸਵਾਰ ਸਨ ਅਤੇ ਇੱਕੋ ਪਰਿਵਾਰ ਦੇ ਜੀਅ ਆਪਣੇ ਬੱਚੇ ਦੇ ਮੁੰਡਨ ਕਰਵਾਉਣ ਕਟੜਾ ਜਾ ਰਹੇ ਸਨ ਰਸਤੇ ਵਿਚ ਝਝਾਰ ਕੋਟਲੀ ਨੇੜੇ ਬੱਸ ਡੂੰਘੀ ਖੱਡ ਵਿੱਚ ਜਾ ਡਿੱਗੀ। ਖ਼ਬਰ ਸਬੰਧੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ।