ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ
- ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਆਪਣੀ ਨੈਤਿਕ, ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਅੱਗੇ ਆਉਣਾ ਚਾਹੀਦਾ – ਡਿਪਟੀ ਕਮਿਸ਼ਨਰ
- ਜਨਵਰੀ 2023 ਤੋਂ ਹੁਣ ਤੱਕ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 120 ਮੁਕੱਦਮਿਆਂ ’ਚ 170 ਦੋਸ਼ੀਆਂ ਦੀ ਗ੍ਰਿਫ਼ਤਾਰ
- ਹੁਣ ਤੱਕ ਮਈ 2023 ਦੌਰਾਨ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 13 ਪਰਚਿਆਂ ’ਚ 15 ਦੋਸ਼ੀਆਂ ਦੀ ਗ੍ਰਿਫ਼ਤਾਰੀ
ਮੁਹੰਮਦ ਇਸਮਾਈਲ ਏਸ਼ੀਆ
ਮਾਲੇਰਕੋਟਲਾ 30 ਮਈ :2023 - ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹੇ ’ਚ ਨਸ਼ਾ ਰੋਕੂ ਗਤੀਵਿਧੀਆਂ ਨਾਲ ਸਬੰਧਿਤ ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ’ਚ ਜ਼ਿਲ੍ਹਾ ਪੁਲਿਸ ਵੱਲੋਂ ਦੱਸਿਆ ਗਿਆ ਕਿ ਜਨਵਰੀ 2023 ਤੋਂ ਹੁਣ ਤੱਕ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 120 ਮੁਕੱਦਮਿਆਂ ’ਚ 170 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ । 28 ਮਈ 2023 ਤੱਕ ਜ਼ਿਲ੍ਹੇ ’ਚ ਐਨ ਡੀ ਪੀ ਐਸ ਐਕਟ ਤਹਿਤ 13 ਪਰਚਿਆਂ ’ਚ 15 ਦੋਸ਼ੀਆਂ ਦੀ ਗ੍ਰਿਫ਼ਤਾਰੀ ਕਰਕੇ ਕਰੀਬ ਇੱਕ ਲੱਖ 90 ਹਜ਼ਾਰ ਰੁਪਏ ਦੀ ਡਰੱਗ ਮਨੀ,01 ਕਿੱਲੋਗਰਾਮ ਭੁੱਕੀ,1380 ਗੋਲੀਆਂ,154ਗ੍ਰਾਮ ਹੈਰੋਇਨ,11 ਸ਼ੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈ।
ਸਾਡੀਆਂ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਸਾਨੂੰ ਸਾਰਿਆਂ ਨੂੰ ਆਪਣੀ ਨੈਤਿਕ, ਸਮਾਜਿਕ ਜ਼ਿੰਮੇਵਾਰੀ ਸਮਝਦੇ ਹੋਏ ਅੱਗੇ ਆਉਣਾ ਚਾਹੀਦਾ । ਜੇਕਰ ਕਿਸੇ ਵਿਅਕਤੀ ਨੂੰ ਕੋਈ ਸੱਕੀ ਅਨਸਰ ਵਿਖਾਈ ਦਿੰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਪੁਲਿਸ ਹੈਲਪ ਲਾਈਨ 91155-18150 ਤੇ ਦੇਣ ਨੂੰ ਯਕੀਨੀ ਬਣਾਇਆ ਜਾਵੇ । ਸੂਚਨਾ ਦੇਣ ਵਾਲੇ ਵਿਅਕਤੀ ਦਾ ਨਾਮ , ਪਤਾ ਆਦਿ ਗੁਪਤ ਰੱਖਿਆ ਜਾਂਦਾ ਹੈ ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਲਈ ਸਟੇਜ ਨਾਟਕ, ਸਕਿੱਟ ਜਾਂ ਹੋਰ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਆਦੇਸ਼ ਦਿੱਤੇ ਕਿ ਨਸ਼ਿਆਂ ਦੇ ਹੌਟਸਪੌਟਸ ਵਿੱਚ ਮੈਡੀਕਲ ਕੈਂਪ ਲਗਾਏ ਜਾਣ