← ਪਿਛੇ ਪਰਤੋ
ਸਾਬਕਾ ਮੁੱਖ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਸ਼ਾਂਤਾ ਕੁਮਾਰ ਨੇ ਸ਼ਾਨਨ ਬਿਜਲੀ ਪ੍ਰਾਜੈਕਟ ਮਾਮਲੇ ਵਿਚ ਮੁੱਖ ਮੰਤਰੀ ਸੁੱਖੂ ਦੀ ਕੀਤੀ ਹਮਾਇਤ ਸ਼ਿਮਲਾ, 31 ਮਈ, 2023: ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਸ਼ਾਂਤਾ ਕੁਮਾਰ ਨੇ ਸ਼ਾਨਨ ਬਿਜਲੀ ਪ੍ਰਾਜੈਕਟ ਦੇ ਮਾਮਲੇ ਵਿਚ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦੀ ਹਮਾਇਤ ਕੀਤੀ ਹੈ ਤੇ ਇਹ ਵੀ ਕਿਹਾ ਹੈ ਕਿ ਹਾਈਡਰੋ ਇਲੈਕਟ੍ਰਿਕ ਪਾਵਰ ਪ੍ਰਾਜੈਕਟਸ ਤੋਂ ਸੂਬੇ ਨੂੰ ਵੱਧ ਰਾਇਲਟੀ ਮਿਲਣੀ ਚਾਹੀਦੀ ਹੈ। ਕੁਮਾਰ ਨੇ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ ਸ਼ਾਂਤਾ ਕੁਮਾਰ ਨੇ ਕਿਹਾ ਕਿ ਸ਼ਾਨਨ ਬਿਜਲੀ ਪ੍ਰਾਜੈਕਟ ਹਾਲੇ ਤੱਕ ਸੂਬੇ ਨੂੰ ਨਾ ਮਿਲਣਾ ਹਿਮਾਚਲ ਪ੍ਰਦੇਸ਼ ਅਤੇ ਇਸਦੇ ਲੋਕਾਂ ਨਾਲ ਵੱਡਾ ਅਨਿਆਂ ਹੈ। ਮੁੱਖ ਮੰਤਰੀ ਵੱਲੋਂ ਮਾਮਲਾ ਜ਼ੋਰਦਾਰ ਢੰਗ ਨਾਲ ਕੇਂਦਰ ਕੋਲ ਚੁੱਕਣ ਦੀ ਸ਼ਲਾਘਾ ਕਰਦਿਆਂ ਸ਼ਾਂਤਾ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਪੁਰਾਣੇ ਮੰਡੀ ਰਾਜ ਨਾਲ ਹੋਏ ਬਿਜਲੀ ਪ੍ਰਾਜੈਕਟ ਦਾ ਹਵਾਲਾ ਦੇ ਰਹੀ ਹੈ ਪਰ ਅਗਲੇ ਸਾਲ ਜਦੋਂ ਪ੍ਰਾਜੈਕਟ ਦੀ ਲੀਜ਼ ਖਤਮ ਹੋ ਗਈ ਤਾਂ ਇਹ ਬਹਾਨਾ ਵੀ ਖਤਮ ਹੋ ਜਾਵੇਗਾ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਇਹ ਪ੍ਰਾਜੈਕਟ 1966 ਵਿਚ ਹੀ ਪੰਜਾਬ ਪੁਨਰਗਠਨ ਐਕਟ ਤਹਿਤ ਸੂਬੇ ਨੂੰ ਦੇ ਦਿੱਤਾ ਜਾਣਾ ਚਾਹੀਦਾ ਸੀ। ਕੁਮਾਰ ਨੇ ਕਿਹਾ ਕਿ ਇਹ ਮਾਮਲਾ ਉਹਨਾਂ ਨੇ 1978 ਵਿਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਮੋਰਾਰਜੀ ਦੇਸਾਈ ਕੋਲ ਚੁੱਕਿਆ ਸੀ ਤੇ ਉਹਨਾਂ ਨੇ ਇਕ ਕਮੇਟੀ ਗਠਿਤ ਕਰਨ ਲਈ ਸਹਿਮਤੀ ਪ੍ਰਗਟ ਕੀਤੀ ਸੀ ਪਰ ਪੰਜਾਬ ਤੇ ਹਰਿਆਣਾ ਨੇ ਇਸਦਾ ਵਿਰੋਧ ਕੀਤਾ। ਕੁਮਾਰ ਨੇ ਇਹ ਵੀ ਕਿਹਾ ਕਿ ਉਹਨਾਂ ਦੇ ਯਤਨਾਂ ਸਦਕਾ ਹੀ ਕੇਂਦਰ ਸਰਕਾਰ ਹਿਮਾਚਲ ਵਿਚ ਲੱਗੇ ਪਣ ਬਿਜਲੀ ਪ੍ਰਾਜੈਕਟਾਂ ਤੋਂ ਇਸਨੂੰ 12 ਫੀਸਦੀ ਰਾਇਲਟੀ ਦੇਣ ਲਈ ਸਹਿਮਤ ਹੋਏ ਸਨ।
Total Responses : 1175