← ਪਿਛੇ ਪਰਤੋ
ਭਗਵੰਤ ਮਾਨ ਵਜ਼ਾਰਤ ’ਚ ਤੀਜਾ ਵਾਧਾ ਅੱਜ 31 ਮਈ ਚੰਡੀਗੜ੍ਹ, 31 ਮਈ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਆਪਣੀ ਵਜ਼ਾਰਤ ਵਿਚ ਤੀਜਾ ਵਾਧਾ ਅੱਜ 31 ਮਈ ਨੂੰ ਸਵੇਰੇ 11.00 ਵਜੇ ਕੀਤਾ ਜਾ ਰਿਹਾ ਹੈ। ਬੀਤੇ ਕੱਲ੍ਹ ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਅੱਜ ਕਰਤਾਰਪੁਰ ਹਲਕੇ ਦੇ ਵਿਧਾਇਕ ਬਲਕਾਰ ਸਿੰਘ ਤੇ ਲੰਬੀ ਹਲਕੇ ਦੇ ਵਿਧਾਇਕ ਗੁਰਮੀਤ ਸਿੰਘ ਖੁੱਡੀਆਂ ਨੂੰ ਨਵੇਂ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁਕਾਈ ਜਾਵੇਗੀ। ਗੁਰਮੀਤ ਸਿੰਘ ਖੁੱਡੀਆਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਰਾਇਆ ਸੀ। ਇਸ ਵਾਧੇ ਨਾਲ ਭਗਵੰਤ ਮਾਨ ਵਜ਼ਾਰਤ ਵਿਚ ਮੰਤਰੀਆਂ ਦੀ ਗਿਣਤੀ 16 ਹੋ ਜਾਵੇਗੀ।
Total Responses : 50