← ਪਿਛੇ ਪਰਤੋ
ਆਸਟਰੇਲੀਆ: ਖਾਲਿਸਤਾਨ ਰੈਫਰੈਂਡਮ ਪ੍ਰੋਗਰਾਮ ਹੋਇਆ ਰੱਦ ਸਿਡਨੀ, 31 ਮਈ, 2023: ਸਿਡਨੀ ਵਿਚ 4 ਜੂਨ ਨੂੰ ਹੋਣ ਵਾਲੇ ਖਾਲਿਸਤਾਨ ਰੈਫਰੈਂਡਮ ਪ੍ਰੋਗਰਾਮ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਪ੍ਰੋਗਰਾਮ ਸਿਡਨੀ ਮੈਸੋਨਿਕ ਸੈਂਟਰ ਵਿਚ ਹੋਣਾ ਸੀ ਜਿਸਦੀ ਬੁਕਿੰਗ ਰੱਦ ਕਰ ਦਿੱਤੀ ਗਈ। ਇਹ ਕਾਰਵਾਈ ਆਸਟਰੇਲੀਆ ਵਿਚ ਰਹਿੰਦੇ ਭਾਰਤੀਆਂ ਵੱਲੋਂ ਇਸ ਪ੍ਰੋਗਰਾਮ ਖਿਲਾਫ ਕੀਤੀਆਂ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸਿੱਖਸ ਫਾਰ ਜਸਟਿਸ ਦੇ ਇਕ ਪ੍ਰੋਗਰਾਮ ਖਾਲਿਸਤਾਨ ਰੈਫਰੈਂਡਮ ਨੂੰ ਰੱਦ ਕੀਤਾ ਗਿਆ ਸੀ। ਯਾਦ ਰਹੇ ਕਿ ਹਾਲ ਹੀ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਸਟਰੇਲੀਆਈ ਦੌਰੇ ਵੇਲੇ ਦੇਸ਼ ਦੇ ਪ੍ਰਧਾਨ ਮੰਤਰੀ ਕੋਲ ਖਾਲਿਸਤਾਨੀਆਂ ਦਾ ਮੁੱਦਾ ਚੁੱਕਿਆ ਸੀ।
Total Responses : 1175