ਪੰਜਾਬ 'ਚ ਭਾਰੀ ਮੀਂਹ ਪੈਣ ਦਾ ਅਲਰਟ
ਚੰਡੀਗੜ੍ਹ, 31 ਮਈ 2023- ਮੌਸਮ ਵਿਭਾਗ ਨੇ ਪੰਜਾਬ ਵਿਚ ਭਾਰੀ ਮੀਂਹ ਪੈਣ ਬਾਰੇ ਅਲਰਟ ਜਾਰੀ ਕਰਿਆ ਹੈ। ਦੱਸ ਦਈਏ ਕਿ, ਪਿਛਲੇ ਚਾਰ ਦਿਨਾਂ ਤੋਂ ਸੂਬੇ ਦੇ ਅੰਦਰ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਤਾਂ ਰਾਹਤ ਮਿਲੀ ਹੈ, ਪਰ ਨੀਵੇਂ ਇਲਾਕਿਆਂ ਦੇ ਲੋਕਾਂ ਨੂੰ ਇਸ ਬਾਰਸ਼ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।