← ਪਿਛੇ ਪਰਤੋ
ਭਗਵੰਤ ਮਾਨ ਨੇ ਜ਼ੈਡ ਪਲੱਸ ਸੁਰੱਖਿਆ ਲੈਣ ਤੋਂ ਕੀਤੀ ਨਾਂਹ, ਅਮਿਤ ਸ਼ਾਹ ਨੂੰ ਲਿਖੀ ਚਿੱਠੀ ਚੰਡੀਗੜ੍ਹ, 1 ਜੂਨ, 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਜ਼ੈਡ ਪਲੱਸ ਸੁਰੱਖਿਆ ਲੈਣ ਤੋਂ ਨਾਂਹ ਕਰ ਦਿੱਤੀ ਹੈ। ਉਹਨਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਕਿਹਾ ਹੈ ਕਿ ਉਹਨਾਂ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਹੀ ਕਾਫੀ ਹੈ। ਜ਼ਿਕਰਯੋਗਹੈ ਕਿ ਮੁੱਖ ਮੰਤਰੀ ਦੀ ਸੁਰੱਖਿਆ ਵਾਸਤੇ ਪੰਜਾਬ ਪੁਲਿਸ ਦਾ ਵਿਸ਼ੇਸ਼ ਦਸਤਾ ਬਣਾਇਆ ਹੋਇਆ ਹੈ।
Total Responses : 62