ਡੇਰਾ ਦੋ ਗੁੱਤਾਂ ਵਾਲੀ ਸਰਕਾਰ ਵਿਖੇ ਚੋਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ, ਸੀਸੀਟੀਵੀ ਫੁਟੇਜ ਆਈ ਸਾਹਮਣੇ
ਰਾਕੇਸ਼ ਭੱਟੀ
ਮਹਿਲਪੁਰ, 2 ਜੂਨ 2023 - ਮਹਿਲਪੁਰ ਦੇ ਵਿੱਚ ਚੋਰੀ ਦੀਆਂ ਵਾਰਦਾਤਾਂ ਵਿੱਚ ਲਗਾਤਾਰ ਵਾਧਾ ਹੋਣ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਨਜਰ ਆ ਰਹੇ ਹਨ ਬੀਤੀ ਰਾਤ ਮਹਿਲਪੁਰ ਦੇ ਪਿੰਡ ਭੁਲੇਵਾਲ ਗੁਜਰਾਂ ਵਿੱਖੇ ਡੇਰਾ ਦੋ ਗੁੱਤਾਂ ਵਾਲੀ ਸਰਕਾਰ ਤੇ ਚੋਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਸਦੀ ਸੀਸੀਟੀਵੀ ਫੁਟੇਜ਼ ਵਿੱਚ ਚੋਰ ਗੋਲਕ ਚੋਰੀ ਕਰਕੇ ਲੈ ਜਾਂਦੇ ਹੋਏ ਨਜ਼ਰ ਆ ਰਹੇ ਹਨ ।
ਹਲਕਾ ਇੰਚਾਰਜ ਚੱਬੇਵਾਲ ਡਾਕਟਰ ਦਿਲਬਾਗ ਰਾਏ ਨੇ ਵਾਰਦਾਤ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਪ੍ਰਸ਼ਾਸ਼ਨ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਅੱਜ ਚੋਰਾਂ ਦੇ ਹੌਂਸਲੇ ਬੁਲੰਦ ਹੋ ਚੁੱਕੇ ਹਨ ਅਤੇ ਅੱਜ ਪਿੰਡ ਭੁਲੇਵਾਲ ਗੁਜਰਾਂ ਵਿੱਖੇ ਦੋ ਗੁੱਤਾਂ ਵਾਲੀ ਸਰਕਾਰ ਵਿੱਖੇ ਚੋਰੀ ਦੀ ਵਾਰਦਾਤ ਕੀਤੀ ਗਈ ਜਿਸਤੇ ਪੁਲਿਸ ਨੂੰ ਜਲਦ ਕਾਰਵਾਈ ਕਰਨੀ ਚਾਹੀਦੀ ਹੈ।
ਚੋਰੀ ਦੀ ਵਾਰਦਾਤ ਵਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਬਾਲ ਕਿਸ਼ਨ ਨੇ ਦੱਸਿਆ ਕਿ ਡੇਰਾ ਦੋ ਗੁੱਤਾਂ ਵਾਲੀ ਸਰਕਾਰ ਤੇ ਪਿੱਛਲੇ ਸਾਲ ਵੀ ਚੋਰੀ ਦੀ ਘਟਨਾ ਸਾਹਮਣੇ ਆਈ ਸੀ, ਉਸਤੇ ਪੁਲਿਸ ਨੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ ਅਤੇ ਹੁਣ ਇੱਕ ਵਾਰ ਫ਼ਿਰ ਹੁਣ ਚੋਰ ਗੋਲਕ ਚੋਰੀ ਕਰਕੇ ਲੈ ਗਏ। ਉਨ੍ਹਾਂ ਦੱਸਿਆ ਕਿ ਚੋਰੀ ਦੀ ਸੀਸੀਟੀਵੀ ਫੁਟੇਜ਼ ਪੁਲਿਸ ਨੂੰ ਸੌਂਪ ਦਿੱਤੀ ਅਤੇ ਚੋਰਾਂ ਤੇ ਕਾਰਵਾਈ ਦੀ ਮੰਗ ਕੀਤੀ ਹੈ।
ਉੱਧਰ ਦੂਜੇ ਪਾਸੇ ਥਾਣਾ ਮਹਿਲਪੁਰ ਦੇ ਮੁੱਖ ਮੁਨਸ਼ੀ ਰਾਜ ਕੁਮਾਰ ਨੇ ਦੱਸਿਆ ਕਿ ਸੀਸੀਟੀਵੀ ਫੁਟੇਜ਼ ਦੇ ਆਧਾਰ ਤੇ ਕਾਰਵਾਈ ਕੀਤੀ ਜਾ ਰਹੀ ਹੈ।