← ਪਿਛੇ ਪਰਤੋ
ਮਜੀਠੀਆ ਤੇ ਸਿੱਧੂ ਦੀ ਜੱਫ਼ੀ ਤੇ ਭਗਵੰਤ ਮਾਨ ਕੱਸਿਆ ਵਿਅੰਗ- ਸਾਰੇ ਇੱਕੋ ਥਾਲੀ ਦੇ ਚੱਟੇ ਵੱਟੇ ਚੰਡੀਗੜ੍ਹ, 4 ਜੂਨ 2023- ਕਾਂਗਰਸ ਦੇ ਸੀਨੀਅਰ ਲੀਡਰ ਨਵਜੋਤ ਸਿੱਧੂ ਅਤੇ ਅਕਾਲੀ ਲੀਡਰ ਬਿਕਰਮ ਮਜੀਠੀਆ ਦੀ ਸਟੇਜ਼ ਤੇ ਪਈ ਜੱਫ਼ੀ ਉੱਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਅੰਗ ਕੱਸਦਿਆਂ ਹੋਇਆ, ਇਨ੍ਹਾਂ ਨੂੰ ਇੱਕੋ ਥਾਲੀ ਦੇ ਚੱਟੇ ਵੱਟੇ ਦੱਸਿਆ ਹੈ। ਟਵਿੱਟਰ ਤੇ ਵਿਅੰਗ ਦੇ ਰੂਪ ਵਿਚ ਮੁੱਖ ਮੰਤਰੀ ਵਲੋਂ ਇੱਕ ਕਵਿਤਾ ਸਾਂਝੀ ਕੀਤੀ ਗਈ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਕਿ - ਜਦੋਂ … ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ ਧਾਰਮਿਕ ਅਸਥਾਨਾਂ ਤੇ ਟੈਂਕ ਚੜਾਉਣ ਵਾਲੇ ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ ਦੇਸ਼ ਨੂੰ ਧਰਮ ਦੇ ਨਾਮ ਤੇ ਲੜਾਉਣ ਵਾਲੇ ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ ਸਮਗਲਰਾਂ ਨੂੰ ਗੱਡੀਆਂ ਚ ਬਿਠਾਉਣ ਵਾਲੇ ਗੱਲ ਗੱਲ ਤੇ ਤਾਲ਼ੀ ਠੁਕਵਾਉਣ ਵਾਲੇ ਸ਼ਹੀਦਾਂ ਦੀਆਂ ਯਾਦਗਾਰਾਂ ਚੋਂ ਪੈਸੇ ਕਮਾਉਣ ਵਾਲੇ ਹੋਵਣ ਸਾਰੇ ਕੱਠੇ ਇਹਨੂੰ ਕਹਿੰਦੇ ਆ“ ਇੱਕੋ ਥਾਲ਼ੀ ਦੇ ਚੱਟੇ-ਵੱਟੇ
Total Responses : 267