← ਪਿਛੇ ਪਰਤੋ
ਪ੍ਰਧਾਨ ਮੰਤਰੀ ਦੇ ਯਤਨਾਂ ਸਦਕਾ ਭਾਰਤ ਦਾ ਨਾਂਅ ਦੁਨੀਆਂ 'ਤੇ ਚਮਕਿਆ - ਐਡਵੋਕੇਟ ਭੂਸ਼ਣ ਬਾਂਸਲ
ਫਰੀਦਕੋਟ 5 ਜੂਨ (ਪਰਵਿੰਦਰ ਸਿੰਘ ਕੰਧਾਰੀ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਦੀ ਦੂਰ ਅੰਦੇਸ਼ੀ ਸੋਚ ਸਦਕਾ ਅੱਜ ਭਾਰਤ ਦੇਸ਼ ਦਿਨ ਚੁੱਗਣੀ, ਰਾਤ ਚੌਗੁਣੀ ਤਰੱਕੀ ਕਰਦਾ ਹੋਇਆ ਉੱਚੀਆਂ ਬੁਲੰਦੀਆਂ ਨੂੰ ਛੂੰਹਦਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਜਪਾ ਦੇ ਜਿਲ੍ਹਾ ਸੈਕਟਰੀ ਐਡਵੋਕੇਟ ਭੂਸ਼ਣ ਬਾਂਸਲ ਨੇ ਕੀਤਾ। ਉਨ੍ਹਾਂ ਨੇ ਕਿਹਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਤਰੱਕੀ ਦੀ ਰਾਹ ਤੇ ਜਾ ਰਿਹਾ। ਉਨ੍ਹਾਂ ਨੇ ਕਿਹਾ ਕਾਂਗਰਸ ਪਾਰਟੀ ਤੇ ਆਮ ਆਦਮੀ ਪਾਰਟੀ ਦਾ ਪੂਰਾ ਜ਼ੋਰ ਭਾਜਪਾ ਨੂੰ ਬਦਨਾਮ ਕਰਨ ਵਿੱਚ ਲੱਗਿਆ ਹੋਇਆ। ਐਡਵੋਕੇਟ ਭੂਸ਼ਣ ਬਾਂਸਲ ਨੇ ਕਿਹਾ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੇ ਮੁਕਾਬਲੇ ਦਾ ਕਿਸੇ ਪਾਰਟੀ ਕੋਲ ਕੋਈ ਲੀਡਰ ਨਹੀ ਹੈ। ਉਨ੍ਹਾਂ ਨੇ ਕਿਹਾ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਵੱਡੀ ਜਿੱਤ ਪ੍ਰਾਪਤ ਕਰ ਨਰਿੰਦਰ ਮੋਦੀ ਦੁਬਾਰਾ ਤੋ ਪ੍ਰਧਾਨਮੰਤਰੀ ਬਣਨਗੇ।
Total Responses : 1175