ਡਰੇਨ ਦੀ ਸਫ਼ਾਈ ਦਾ ਕੰਮ ਚੇਅਰਮੈਨ ਰਮਨ ਬਹਿਲ ਨੇ ਕਰਵਾਇਆ ਸ਼ੁਰੂ
ਆਦਮੀ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਦੀ ਹਰ ਸਮੱਸਿਆ ਸੁਲਝਾਉਣ ਦੇ ਉਪਰਾਲੇ ਕਰ ਰਹੀ_ ਬਹਿਲ
ਰੋਹਿਤ ਗੁਪਤਾ
ਗੁਰਦਾਸਪੁਰ 5 June 2023 : ਬਰਸਾਤ ਦੇ ਦਿਨਾਂ ਵਿਚ ਬਰਸਾਤੀ ਪਾਣੀ ਦੇ ਨਿਕਾਸ ਲਈ ਸਰਕਾਰ ਵੱਲੋਂ ਅਗੇਤੀ ਪ੍ਰਬੰਧ ਸ਼ੁਰੂ ਕਰ ਦਿੱਤੇ ਗਏ ਹਨ। ਇਸ ਦੇ ਲਈ ਸ਼ਹਿਰ ਦੀ ਇਕ ਮਾਤਰ ਡਰੇਨ ਜਿਸ ਨੂੰ ਨਿਕਾਸੁ ਨਾਲਾ ਵੀ ਕਿਹਾ ਜਾਂਦਾ ਹੈ ਦੀ ਸਫ਼ਾਈ ਦਾ ਕੰਮ ਤੇਜੀ ਨਾਲ ਸ਼ੁਰੂ ਕਰਵਾ ਦਿੱਤਾ ਗਿਆ ਹੈ। ਡਰੇਨ ਦੀ ਸਫਾਈ ਦੇ ਕੰਮ ਦਾ ਉਦਘਾਟਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕੀਤਾ।
ਦੱਸ ਦਈਏ ਕਿ ਡਰੇਨ ਦੀ ਸਫਾਈ ਨਾ ਹੋਣ ਕਾਰਨ ਇਹ ਡਰੇਨ ਬਰਸਾਤੀ ਪਾਣੀ ਦਾ ਨਿਕਾਸ ਠੀਕ ਢੰਗ ਨਾਲ ਨਹੀਂ ਕਰ ਪਾਉਂਦੀ ਸੀ ਜਿਸ ਕਾਰਨ ਸ਼ਹਿਰ ਦੇ ਕਈ ਇਲਾਕਿਆਂ ਵਿੱਚ ਦੇਰ ਤੱਕ ਬਰਸਾਤ ਦਾ ਪਾਣੀ ਖੜ੍ਹਾ ਰਹਿੰਦਾ ਸੀ ਅਤੇ ਸੀਵਰੇਜ਼ ਅਤੇ ਨਾਲੇ ਓਵਰਫਲੋਅ ਹੋ ਜਾਂਦੇ ਸਨ। ਹੁਣ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਹੋਣ ਕਾਰਨ ਇਹ ਸਮੱਸਿਆ ਕਾਫੀ ਹੱਦ ਤੱਕ ਦੂਰ ਹੋ ਜਾਵੇਗੀ। ਚੇਅਰਮੈਨ ਰਮਨ ਬਹਿਲ ਨੇ ਐਸ ਡੀ ਓ (ਜਲ ਨਿਕਾਸ ਅਤੇ ਮਾਈਨਿੰਗ) ਕੁਲਦੀਪ ਸਿੰਘ ਢਿੱਲੋਂ ਨੂੰ ਸਫਾਈ ਦਾ ਕੰਮ ਤੇਜੀ ਨਾਲ ਅਤੇ ਵਧਿਆ ਢੰਗ ਨਾਲ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।
ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਸ਼ਹਿਰ ਦੇ ਬਰਸਾਤੀ ਪਾਣੀ ਦੀ ਨਿਕਾਸੀ ਦੇ ਨਾਲ-ਨਾਲ ਇਹ ਡਰੇਨ ਲੋਕਾਂ ਦੇ ਘਰਾਂ ਦੇ ਗੰਦੇ ਪਾਣੀ ਦਾ ਨਿਕਾਸ ਵੀ ਕਰਦੀ ਹੈ। ਇਕਮਾਤਰ ਨਕਾਸੂ ਹੋਣ ਕਾਰਨ ਇਸ ਦੀ ਸਫਾਈ ਬੇਹੱਦ ਜ਼ਰੂਰੀ ਹੋ ਗਈ ਸੀ ਜੋ ਅਰਸੇ ਤੋਂ ਨਹੀਂ ਕਰਵਾਈ ਗਈ। ਹੁਣ ਉਨ੍ਹਾਂ ਵੱਲੋਂ ਸ਼ਹਿਰ ਨਿਵਾਸੀਆਂ ਦੀ ਮੰਗ ਅਨੁਸਾਰ ਇਸ ਨਕਾਸੀ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ। ਇਹ ਡਰੇਨ 7 ਕਿਲੋਮੀਟਰ ਲੰਬੀ ਹੈ ਅਤੇ ਪੂਰੀ ਦੀ ਪੂਰੀ ਡਰੇਨ ਦੀ ਚੰਗੇ ਤਰੀਕੇ ਨਾਲ ਸਫ਼ਾਈ ਕਰਵਾਈ ਜਾਏਗੀ ਜਿਸ ਤੇ ਲਗਭਗ 20 ਲੱਖ ਰੁਪਏ ਦਾ ਖਰਚ ਆਵੇਗਾ। ਉਨ੍ਹਾਂ ਦੱਸਿਆ ਕਿ ਸਫ਼ਾਈ ਹੋਣ ਤੋਂ ਬਾਅਦ ਸ਼ਹਿਰ ਨਿਵਾਸੀਆਂ ਦੀ ਬਰਸਾਤੀ ਪਾਣੀ ਦੇ ਸ਼ਹਿਰ ਦੀਆਂ ਗਲੀਆਂ ਮੁਹੱਲਿਆਂ ਵਿੱਚ ਇਕੱਠੇ ਹੋਣ ਅਤੇ ਦੇਰ ਤੱਕ ਰੁਕੇ ਰਹਿਣ ਦੀ ਸ਼ਿਕਾਇਤ ਦੂਰ ਹੋ ਜਾਏਗੀ ਅਤੇ ਡਰੇਨ ਤੇਜ਼ੀ ਨਾਲ ਬਰਸਾਤੀ ਪਾਣੀ ਦਾ ਨਿਕਾਸ ਕਰ ਸਕੇਗੀ।
ਰਮਨ ਬਹਿਲ ਨੇ ਇਹ ਵੀ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਹਿੱਤਾਂ ਲਈ ਤੇਜੀ ਨਾਲ ਕੰਮ ਕਰ ਰਹੀ ਹੈ ਅਤੇ ਲੋਕਾਂ ਦੀ ਹਰ ਸਮੱਸਿਆ ਤੇ ਗੌਰ ਕਰ ਕੇ ਉਸ ਦਾ ਹੱਲ ਕਰਨ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੱਲ ਭ੍ਰਿਸ਼ਟਾਚਾਰ ਦੀ ਰੋਕਥਾਮ ਦੀ ਕਰੀਏ ਜਾਂ ਫਿਰ ਵਿਕਾਸ ਦੀ ਜ਼ਿੰਨਾ ਕੰਮ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਸਾਲ ਵਿਚ ਕਰ ਦਿਖਾਇਆ ਹੈ ਉਨਾਂ ਕੰਮ ਪੰਜਾਬ ਦੇ ਇਤਿਹਾਸ ਵਿਚ ਪਹਿਲਾਂ ਕਦੇ ਨਹੀਂ ਹੋਇਆ।
ਦੂਜੇ ਪਾਸੇ ਨਿਕਾਸੀ ਨਾਲੇ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਉਣ ਲਈ ਸ਼ਹਿਰ ਨਿਵਾਸੀਆਂ ਨੇ ਰਮਨ ਬਹਿਲ ਦਾ ਧੰਨਵਾਦ ਵੀ ਕੀਤਾ ਹੈ।