← ਪਿਛੇ ਪਰਤੋ
ਪੰਜਾਬ ਯੂਨੀਵਰਸਿਟੀ ਮਾਮਲਾ : ਪੰਜਾਬ ਨੇ ਹਰਿਆਣਾ ਨੂੰ ਹਿੱਸਾ ਦੇਣ 'ਤੇ ਅਸਹਿਮਤੀ ਪ੍ਰਗਟਾਈ
ਹਰਸ਼ਬਾਬ
ਚੰਡੀਗੜ੍ਹ, 5 ਜੂਨ 2023 : ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ ਹਰਿਆਣਾ ਦੀ ਹਿੱਸੇਦਾਰੀ ਨੂੰ ਲੈ ਕੇ ਅੱਜ ਚੰਡੀਗੜ੍ਹ ਸਕੱਤਰੇਤ ਵਿਖੇ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਕਾਰ ਮੀਟਿੰਗ ਹੋਈ। ਪਰ ਪੰਜਾਬ ਨੇ ਹਰਿਆਣਾ ਨੂੰ ਹਿੱਸਾ ਦੇਣ 'ਤੇ ਅਸਹਿਮਤੀ ਪ੍ਰਗਟਾਈ ਹੈ। ਇਸ ਮੁੱਦੇ 'ਤੇ ਅਗਲੀ ਮੀਟਿੰਗ 3 ਜੁਲਾਈ ਨੂੰ ਬੁਲਾਈ ਗਈ ਹੈ।
Total Responses : 1175