ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 07 ਜੂਨ ਨੂੰ ਲੱਗੇਗਾ ਰੋਜ਼ਗਾਰ ਮੇਲਾ
ਮਾਨਸਾ, 05 ਜੂਨ 2023 : ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਸਮੂਹ ਜ਼ਿਲਿ੍ਹਆਂ ਵਿਚ ਰੋਜ਼ਗਾਰ ਮੇਲਿਆਂ ਦਾ ਆਯੋੋਜਨ ਕੀਤਾ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ ਮਾਨਸਾ ਵਿਖੇ ਰੋਜ਼ਗਾਰ ਮੇਲਾ 07 ਜੂਨ, 2023 ਨੂੰ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਰੋਜ਼ਗਾਰ ਮੇਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪਿੰਡ ਖਿਆਲਾ ਕਲਾਂ, ਜ਼ਿਲ੍ਹਾ ਮਾਨਸਾ ਵਿਖੇ ਲਗਾਇਆ ਜਾ ਰਿਹਾ ਹੈ। ਰੋਜ਼ਗਾਰ ਮੇਲੇ ਦਾ ਸਮਾਂ ਸਵੇਰੇ 09:00 ਵਜੇ ਤੋਂ ਬਾਅਦ ਦੁਪਹਿਰ 03:00 ਵਜੇ ਤੱਕ ਹੋਵੇਗਾ। ਇਸ ਮੇਲੇ ਵਿੱਚ ਟਰਾਈਡੈਂਟ, ਬਾਲਾ ਜੀ ਸਕਿਊਰਟੀ ਏਜੰਸੀ ਸਮੇਤ ਹੋਰ ਬਹੁਤ ਸਾਰੀਆਂ ਨਾਮੀ ਕੰਪਨੀਆ ਭਾਗ ਲੈ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲੇ ਵਿਚ ਸਵੈ—ਰੋਜ਼ਗਾਰ ਕਰਨ, ਸਿਖਲਾਈ ਲੈਣ, ਅਗਲੇਰੀ ਪੜ੍ਹਾਈ ਅਤੇ ਕਿੱਤਾ ਅਗਵਾਈ ਆਦਿ ਲੈਣ ਦੇ ਚਾਹਵਾਨ ਪ੍ਰਾਰਥੀਆਂ ਲਈ ਕਾਊਂਸਲਰਾਂ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ। ਮੇਲੇ ਵਿੱਚ ਭਾਗ ਲੈਣ ਵਾਲੇ ਪ੍ਰਾਰਥੀ ਆਪਣੀ ਯੋਗਤਾ ਦੇ ਸਾਰੇ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ ਦੀ ਫੋਟੋ ਕਾਪੀ, ਪਾਸਪੋਰਟ ਸਾਇਜ਼ ਫੋਟੋਆਂ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਨਾਲ ਲੈ ਕੇ ਆਉਣ।