ਬਾਬਾ ਬਲਬੀਰ ਸਿੰਘ ਚਮਕੌਰ ਸਾਹਿਬ ਵਾਲਿਆਂ ਦਾ ਮੋਟਰਸਾਈਕਲ ਨਾਲ ਸਨਮਾਨ ਕਰਦੇ ਹੋਏ ਯੋਗਰਾਜ ਸਿੰਘ ,ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਤੇ ਨਾਲ ਹੋਰ ਸੇਵਾਦਾਰ
ਬਾਬਾ ਬਲਬੀਰ ਸਿੰਘ ਚਮਕੌਰ ਸਾਹਿਬ ਵਾਲਿਆਂ ਦਾ ਮੋਟਰਸਾਈਕਲ ਨਾਲ ਸਨਮਾਨ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 05 ਜੂਨ 2023: ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸੰਤ ਬਾਬਾ ਬਲਬੀਰ ਸਿੰਘ ਚਮਕੌਰ ਸਾਹਿਬ ਵਾਲੇ ਪਿੰਡ ਗੱਗੋ ਅਤੇ ਪੰਜਾਬੀ ਫ਼ਿਲਮ ਇੰਡਸਟਰੀ ਦੇ ਬਾਬਾ ਬੋਹੜ ਯੋਗਰਾਜ ਸਿੰਘ ਉਚੇਚੇ ਤੌਰ ਤੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਬੇਰੀ ਸਾਹਿਬ , ਭੋਰਾ ਸਾਹਿਬ ਅਤੇ ਪਵਿੱਤਰ ਵੇਈਂ ਨਦੀ ਦੇ ਦਰਸ਼ਨ ਕੀਤੇ । ਉਪਰੰਤ ਦਰਬਾਰ ਹਾਲ ਵਿਖੇ ਕੀਰਤਨ ਸਰਵਣ ਕੀਤਾ। ਇਸ ਮੌਕੇ ਬਾਬਾ ਬਲਬੀਰ ਸਿੰਘ ਚਮਕੌਰ ਸਾਹਿਬ ਵਾਲਿਆ ਨੇ ਕਿਹਾ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਧਰਤੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ ਅਤੇ ਉਹ ਭਾਗਾਂ ਵਾਲੇ ਹਨ ਜਿਹਨਾਂ ਨੂੰ ਇਹ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਹੈ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਅਨੇਕਾਂ ਹੀ ਕਾਰ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ। ਇਸ ਮੌਕੇ ਫਿਲਮ ਇੰਡਸਟਰੀ ਦੇ ਬਾਬਾ ਬੋਹੜ ਜੋਗਰਾਜ ਸਿੰਘ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਕੀਰਤਨ ਸਰਵਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਪਣੇ ਆਪ ਨੂੰ ਬੜੇ ਵੱਡੇ ਭਾਗਾਂ ਵਾਲਾ ਸਮਝਦੇ ਹਨ ਜਿਨ੍ਹਾਂ ਨੂੰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅਸਥਾਨਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਮੌਕਾ ਮਿਲਿਆ। ਇਸ ਮੌਕੇ ਉਨ੍ਹਾਂ ਆਪਣੇ ਜੀਵਨ ਦੇ ਉਤਰਾਅ-ਚੜ੍ਹਾਅ ਬਾਰੇ ਵੀ ਵਿਸਥਾਰਪੂਰਵਕ ਗੱਲਬਾਤ ਕੀਤੀ। ਇਸ ਮੌਕੇ ਬਾਬਾ ਬਲਬੀਰ ਸਿੰਘ ਚਮਕੌਰ ਸਾਹਿਬ ਵਾਲਿਆਂ ਦਾ ਸੁਪਰ ਮੋਟਰ 650 ਰਾਇਲ ਇੰਨਫੀਲਡ ਮੋਟਰਸਾਈਕਲ, ਸੋਨੇ ਦੀ ਚੇਨ, ਆਈ ਫੋਨ 14 ਪਰੋ ਦੇ ਕੇ ਯੋਗਰਾਜ ਸਿੰਘ ਤੇ ਵਿਰਸਾ ਸਿੰਘ ਆਸਟ੍ਰੇਲੀਆ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਾਈ ਜਰਨੈਲ ਸਿੰਘ ਬੂਲੇ ਤੇ ਹੈਡ ਗ੍ਰੰਥੀ ਗਿਆਨੀ ਸਤਨਾਮ ਸਿੰਘ ਵੱਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਫਤਿਹ ਸਿੰਘ , ਗੁਰਪ੍ਰੀਤ ਸਿੰਘ ਸਰਾਂ ਇੰਚਾਰਜ, ਸਤਨਾਮ ਸਿੰਘ, ਸੁਖਚੈਨ ਸਿੰਘ, ਜਸਵਿੰਦਰ ਸਿੰਘ, ਗੁਰਜੰਟ ਸਿੰਘ ਮੁੰਡੀ ਜਮਾਤ, ਅਮਨਪ੍ਰੀਤ ਸਿੰਘ ਬੂਲੇ ਸੇਵਾਦਾਰ, ਮਨਦੀਪ ਸਿੰਘ ਸੇਵਾਦਾਰ, ਭਾਈ ਸਰਵਣ ਸਿੰਘ ਚੱਕਾਂ, ਭਾਈ ਗੁਰਪ੍ਰੀਤ ਸਿੰਘ ਫੱਤੂਢੀਂਗਾ, ਭਾਈ ਸੁਖਜਿੰਦਰ ਸਿੰਘ ਆਦਿ ਵੀ ਹਾਜ਼ਰ ਸਨ।