ਸੂਬਾ ਪੱਧਰੀ ਮੁਕਾਬਲਿਆਂ ਦੀ ਚੋਣ ਲਈ ਕਰਵਾਏ ਜ਼ਿਲਾ ਪੱਧਰੀ ਗੱਤਕਾ ਮੁਕਾਬਲੇ : ਪਾਰਸ
ਦੀਪਕ ਗਰਗ
ਕੋਟਕਪੂਰਾ, 05 ਜੂਨ 2023: ਗੱਤਕਾ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੀਆਂ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ ਮੁਤਾਬਿਕ ਜਿਲਾ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਸਰਪ੍ਰਸਤ ਕੁਲਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਬਾਬਾ ਫਰੀਦ ਕਾਲਜ ਆਫ ਨਰਸਿੰਗ ਵਿਖੇ ਕਰਵਾਏ ਗਏ ਗੱਤਕਾ ਮੁਕਾਬਲਿਆਂ ਬਾਰੇ ਜਾਣਕਾਰੀ ਦਿੰਦਿਆਂ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਗੱਤਕਾ ਐਸੋਸੀਏਸ਼ਨ ਜ਼ਿਲਾ ਫਰੀਦਕੋਟ ਦੇ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਪਾਰਸ ਦੀ ਨਿਗਰਾਨੀ ਹੇਠ ਸੂਬਾ ਪੱਧਰੀ ਮੁਕਾਬਲਿਆਂ ਦੀ ਚੋਣ ਲਈ ਜ਼ਿਲੇ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੀਆਂ ਲੜਕੇ-ਲੜਕੀਆਂ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ। ਉਹਨਾ ਦੱਸਿਆ ਕਿ ਉਮਰ ਵਰਗ ਅੰਡਰ-14, 17, 19, 22, 25 ਦੇ ਲੜਕੇ-ਲੜਕੀਆਂ ਦੀਆਂ ਟੀਮਾ ਨੇ ਉਕਤ ਮੁਕਾਬਲਿਆਂ ’ਚ ਭਾਗ ਲਿਆ। ਉਹਨਾਂ ਦੱਸਿਆ ਕਿ ਪਹਿਲਾ, ਦੂਜਾ, ਤੀਜਾ ਸਥਾਨ ਲੈਣ ਵਾਲੇ ਜੇਤੂਆਂ ਨੂੰ ਕ੍ਰਮਵਾਰ ਗੋਲਡ ਮੈਡਲ, ਸਿਲਵਰ ਅਤੇ ਬਰਾਊਨ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਪਾਰਸ ਮੱਕੜ ਮੁਤਾਬਿਕ ਸੀਨੀਅਰ ਲੀਡਰਸ਼ਿਪ ਦੀ ਸਹਿਮਤੀ ਨਾਲ ਜਨਰਲ ਸਕੱਤਰ ਬਲਜੀਤ ਸਿੰਘ ਖੀਵਾ ਸਮੇਤ ਗੁਰਦੇਵ ਸਿੰਘ ਸ਼ੰਟੀ, ਗੁਰਪ੍ਰੀਤ ਸਿੰਘ ਖਾਲਸਾ, ਸੁਖਦਰਸ਼ਨ ਸਿੰਘ ਅਤੇ ਹੋਰ ਅਹੁਦੇਦਾਰਾਂ ਤੇ ਮੈਂਬਰਾਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਜੇਤੂਆਂ ਨੂੰ ਸੂਬਾ ਪੱਧਰੀ ਮੁਕਾਬਲਿਆਂ ਲਈ ਆਸ਼ੀਰਵਾਦ ਦੇ ਕੇ ਰਵਾਨਾ ਕੀਤਾ ਜਾਵੇਗਾ।