ਯੂਨੀਵਰਸਿਟੀ ਕਾਲਜ ਬੇਨੜਾ 'ਚ ਵਾਤਾਵਰਣ ਦਿਵਸ ਮੌਕੇ ਵਿਖੇ ਬੂਟੇ ਲਗਾਏ ਗਏ
ਦਲਜੀਤ ਕੌਰ
ਧੂਰੀ, 05 ਜੂਨ, 2023: ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਵਾਤਾਵਰਣ ਦਿਵਸ ਮੌਕੇ ਪ੍ਰਿੰਸੀਪਲ ਡਾ. ਪਰਮਜੀਤ ਕੌਰ ਦੀ ਸਰਪ੍ਰਸਤੀ ਵਿੱਚ ਕਾਲਜ ਕੈਂਪਸ ਵਿਖੇ ਫ਼ਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ ਤਾਂ ਕਿ ਕਾਲਜ ਕੈਂਪਸ ਅਤੇ ਵਾਤਾਵਰਣ ਨੂੰ ਸਾਫ-ਸੁਥਰਾ ਤੇ ਸੋਹਣਾ ਬਣਾਇਆ ਜਾ ਸਕੇ।
ਇਸ ਮੌਕੇ ਐੱਨ ਐੱਸ ਐੱਸ ਦੇ ਵਲੰਟੀਅਰ ਵਿਦਿਆਰਥੀਆਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਗਿਆ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਦਿਸ਼ਾ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਕਾਲਜ ਵਿੱਚ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਡਾ. ਹਰਵਿੰਦਰ ਸਿੰਘ, ਡਾ. ਊਸ਼ਾ ਜੈਨ, ਸਟੈਨੋ ਜਗਤਾਰ ਸਿੰਘ ਸਮੇਤ ਸਮੂਹ ਸਟਾਫ਼ ਮੌਜੂਦ ਸੀ।