ਹਵਾ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗੰਭੀਰ ਉਪਰਾਲੇ ਕਰਨਾ ਸਮੇਂ ਦੀ ਮੁੱਖ ਲੋੜ – ਜਸਵਿੰਦਰ ਕੌਰ
ਸਮੂਹ ਖਿਡਾਰਨਾਂ , ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਲਿਆ ਗਿਆ ਪ੍ਰਣ
ਮੁਹੰਮਦ ਇਸਮਾਈਲ ਏਸ਼ੀਆ
ਮਲੇਰਕੋਟਲਾ 05 ਜੂਨ 2023: ਵਿਸ਼ਵ ਵਾਤਾਵਰਨ ਦਿਵਸ ਡਾ. ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਾਲੇਰਕੋਟਲਾ ਸ੍ਰੀਮਤੀ ਜਸਵਿੰਦਰ ਕੌਰ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਿਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੰਨਿਆ ਮਾਲੇਰਕੋਟਲਾ ਦੀਆਂ ਕਰੀਬ 150 ਖਿਡਾਰਨਾਂ ਮੌਜੂਦ ਸਨ ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਹਰਿਆ ਭਰਿਆ ਬਣਾਉਣ ਅਤੇ ਵਾਤਾਵਰਣ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨਾ ਹਰੇਕ ਖਿਡਾਰੀ,ਕੋਚ, ਅਧਿਆਪਕ ਅਤੇ ਵਿਦਿਆਰਥੀ ਵਰਗ ਦੀ ਨੈਤਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਵਾ ਅਤੇ ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਗੰਭੀਰ ਉਪਰਾਲੇ ਕਰਨਾ ਸਮੇਂ ਦੀ ਮੁੱਖ ਲੋੜ ਹੈ । ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਆਉਣ ਵਾਲੀਆ ਪੀੜੀਆਂ ਲਈ ਆਪਣੇ ਚੌਗਿਰਦੇ ਨੂੰ ਸਾਫ਼ ਸੁਥਰਾ ,ਹਰ ਭਰਾ ਬਣਾਇਆ ਰੱਖਣ ਵਿੱਚ ਆਪਣਾ ਕੁਝ ਨਾ ਕੁਝ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ । ਇਸ ਮੌਕੇ ਸਮੂਹ ਖਿਡਾਰਨਾਂ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਅਤੇ ਲੋਕਾਂ ਨੂੰ ਜਾਗਰੂਕ ਕਰਨ ਦਾ ਪ੍ਰਣ ਲਿਆ ਗਿਆ ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਖੇਡ ਸਟੇਡੀਅਮ ਵਿੱਚ ਰੁੱਖ ਲਗਾ ਕੇ ਸਾਰੇ ਖਿਡਾਰੀਆਂ ਨੂੰ ਘੱਟੋ ਘੱਟ ਇੱਕ- ਇੱਕ ਰੁੱਖ ਲਗਾਉਣ ਅਤੇ ਸੰਭਾਲ ਲਈ ਪ੍ਰੇਰਿਤ ਕੀਤਾ ਗਿਆ । ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਮੁਹੰਮਦ ਹਬੀਬ,ਮੁਹੰਮਦ ਅਸਗਰ, ਮੁਹੰਮਦ ਜ਼ਾਹਿਦ ਸ਼ਫੀਕ , ਮੁਹੰਮਦ ਇਮਰਾਨ, ਹੈੱਡਮਾਸਟਰ ਯਾਕੂਬ, ਹੈੱਡਮਾਸਟਰ ਮੁਹੰਮਦ ਉਮਰ, ਹੈੱਡਮਾਸਟਰ ਗੁਰਬੀਰ ਸਿੰਘ, ਹਰਪ੍ਰੀਤ ਸਿੰਘ, ਮੁਹੰਮਦ ਇਮਰਾਨ, ਅਤੇ ਮੁਹੰਮਦ ਸਲੀਮ ਮੌਜੂਦ ਸਨ ।