ਸਾਬਕਾ ਸਰਪੰਚ ਅਤੇ ਤਿੰਨ ਸਾਬਕਾ ਮੈਂਬਰ ਪੰਚਾਇਤ ਸਮੇਤ 25 ਪਰਿਵਾਰ ਆਪ ਪਾਰਟੀ ਵਿੱਚ ਸਾਮਲ ਹੋਏ
ਰੋਹਿਤ ਗੁਪਤਾ
ਫਤਿਹਗੜ੍ਹ ਚੂੜੀਆ/ਗੁਰਦਾਸਪੁਰ 05 ਜੂਨ 2023: ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿੱਖ ਪਿੰਡ ਬੱਦੋਵਾਲ ਦੇ ਸਾਬਕਾ ਸਰਪੰਚ ਅਤੇ ਤਿੰਨ ਸਾਬਕਾ ਮੈਂਬਰ ਪੰਚਾਇਤ ਸਮੇਤ 25 ਪਰਿਵਾਰ ਆਪ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਅਤੇ ਹਲਕਾ ਇੰਚਾਰਜ ਫਤਹਿਗੜ੍ਹ ਚੂੜੀਆਂ ਵਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵਿਚ ਉਨਾ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ।
ਇਸ ਮੌਕੇ ਹੱਲ ਕਰਦਿਆਂ ਚੇਅਰਮੈਨ ਪਨੂੰ ਨੇ ਕਿਹਾ ਕਿ ਹਲਕੇ ਦਾ ਚਹੁਪੱਖੀ ਵਿਕਾਸ ਕਰਵਾਉਣਾ, ਉਨਾਂ ਦੀ ਪਹਿਲ ਤਰਜੀਹ ਹੈ ਅਤੇ ਹਲਕਾ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਉਹ ਵਚਨਬੱਧ ਹਨ। ਉਨਾਂ ਕਿਹਾ ਕਿ ਹਲਕੇ ਅੰਦਰ ਵਿਕਾਸ ਕੰਮ ਪਹਿਲ ਦੇ ਆਧਾਰ ਤੇ ਕਰਵਾਏ ਜਾ ਰਹੇ ਹਨ, ਪਿੰਡਾਂ ਅਤੇ ਕਸਬਿਆਂ ਅੰਦਰ ਅੰਦਰ ਲੋਕਾਂ ਦੀ ਵੱਡੀ ਸਮੱਸਿਆ ਗੰਦੇ ਪਾਣੀ ਦੇ ਨਿਕਾਸੀ ਦੇ ਹੱਲ ਲਈ ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਨੋਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਦੇ ਮੰਤਵ ਨਾਲ ਪਿੰਡਾਂ ਅੰਦਰ ਖੇਡ ਸਟੇਡੀਆਂ ਉਸਾਰੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ਤੇ ਹੱਲ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।
ਚੇਅਰਮੈਨ ਪਨੂੰ ਨੇ ਅੱਗੇ ਕਿਹਾ ਕਿ ਸ੍ਰੀ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਸਫਲ ਉਪਰਾਲੇ ਕਰ ਰਹੀ ਹੈ ਅਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਹਰੇਕ ਖੇਤਰ ਵਿੱਚ ਚਹੁਪੱਖੀ ਵਿਕਾਸ ਕੰਮ ਕੀਤੇ ਜਾ ਰਹੇ ਹਨ। ਪੰਜਾਬ ਸਰਕਾਰ ਵਲੋੋਂ ਆਪਣੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਲੋਕ ਭਲਾਈ ਲਈ ਵੱਡੇ ਇਤਿਹਾਸਕ ਫੈਸਲੇ ਲਏ ਗਏ ਹਨ ਅਤੇ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ।