29 ਸੰਸਥਾਵਾਂ ਦੇ 1300 ਤੋਂ ਵੱਧ ਵਲੰਟੀਅਰਾ ਨੇ ਲਗਾਏ 6200 ਤੋ ਉਪਰ ਪੌਦੇ: ਪ੍ਰੀਤ ਕੋਹਲੀ
ਐਨ ਐਸ ਐਸ ਵਲੰਟੀਅਰਾਂ ਨੇ ਮਿਸ਼ਨ ਲਾਈਫ ਅਧੀਨ ਸਹਿਤਮੰਦ ਵਾਤਾਵਰਣ ਵਲੱ ਵਧਾਏ ਕਦਮ
ਵਾਤਾਵਰਣ ਹੋਵੇਗਾ ਸਾਫ ਤਾਂ ਹੀ ਮਨੁੱਖ ਤੰਦਰੁਸਤ ਰਿਹ ਸਕੇਗਾ
ਮਿਸ਼ਨ ਲਾਈਫ ਤਹਿਤ ਰੁੱਖ ਲਗਾਉਣ ਦੇ ਨਾਲ-ਨਾਲ ਪਾਣੀ ਬਚਾਉਣਾ ਵੀ ਜਰੂਰੀ
ਫਿਰੋਜ਼ਪੁਰ, 05 ਜੂਨ 2023. ਯੁਵਕ ਸੇਵਾਵਾਂ ਵਿਭਾਗ ਫਿਰੋਜ਼ਪੁਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਰੰਗਲੇ ਤੇ ਸਿਹਤਮੰਦ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਸਰਪ੍ਰਸਤੀ ਹੇਠ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਦੁਆਰਾ ਮਿਸ਼ਨ ਲਾਈਫ ਤਹਿਤ ਜ਼ਿਲ੍ਹੇ ਵਿੱਚ ਯੂਥ ਕਲੱਬਾਂ, ਐਨ ਐਸ ਐਸ ਯੂਨਿਟਾਂ, ਰੈਡ ਰੀਬਨ ਕਲੱਬਾਂ ਦੇ ਮੈਂਬਰਾਂ ਦੀ ਮਦਦ ਨਾਲ ਵਾਤਾਵਰਨ ਦਿਵਸ ਮਨਾਇਆਂ ਗਿਆ। ਇਸ ਮੌਕੇ ਜ਼ਿਲ੍ਹੇ ਦੇ ਵਲੰਟੀਅਰਾਂ ਵਲੋਂ ਛੁੱਟੀਆਂ ਹੋਣ ਦੇ ਬਾਵਜੂਦ ਆਪੋ-ਆਪਣੇ ਘਰ, ਗਲੀ-ਮੁਹੱਲੇ ਅਤੇ ਕੁੱਝ ਸਾਂਝੀਆ ਥਾਵਾਂ ਤੇ 29 ਸੰਸਥਾਵਾਂ ਦੇ 1300 ਤੋਂ ਵੱਧ ਵਲੰਟੀਅਰਾਂ ਨੇ 6200 ਤੋਂ ਵੱਧ ਪੌਦੇ ਲਗਾਏ। ਇਹ ਜਾਣਕਾਰੀ ਸਹਾਇਕ ਡਾਇਰੈਕਟਰ ਸ੍ਰੀ ਪ੍ਰੀਤ ਕੋਹਲੀ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਛੁੱਟੀਆਂ ਦੇ ਚੱਲਦਿਆਂ ਸਮੂਹ ਸਕੂਲ/ਕਾਲਜ ਬੰਦ ਹਨ, ਇਸ ਲਈ ਸਕੂਲਾਂ/ ਕਾਲਜਾਂ ਦੇ ਪ੍ਰੋਗਰਾਮ ਅਫਸਰਾਂ ਨੂੰ ਵਟਸਅਪ ਗਰੁਪ ਰਾਹੀਂ ਇਕੱਠਾਂ ਕੀਤਾ ਗਿਆ ਅਤੇ ਉਨ੍ਹਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਦੇ ਲਗਾਉਣ ਲਈ ਉਤਸ਼ਾਹਿਤ ਕੀਤਾ ਗਿਆ। ਨਤੀਜੇ ਵਜੋਂ ਵਾਤਾਵਰਨ ਦਿਵਸ ਮਨਾਉਣ ਦੀ ਸ਼ੁਰੂਆਤ ਕੀਤੀ ਗਈ ਅਤੇ 6200 ਤੋਂ ਵਧੇਰੇ ਪੌਦੇ ਲਗਾਏ ਗਏ।
ਉਨ੍ਹਾਂ ਕਿਹਾ ਕਿ ਵਾਤਾਵਰਨ ਦਿਵਸ ਮੌਕੇ ਪਾਣੀ ਦੀ ਬਚਤ ਕਰਨ ਲਈ ਵੀ ਪਿੰਡਾਂ ਅਤੇ ਸ਼ਹਿਰਾਂ ਦੇ ਯੁਵਕਾਂ ਨੂੰ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਾਣੀ ਦੀ ਵਰਤੋਂ ਘਟਾਉਣ ਲਈ ਜਾਗਰੂਕਤਾ ਵੀ ਜਰੂਰੀ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫਸਲਾਂ ਦੀ ਰਹਿੰਦ-ਖੁਹਿੰਦ ਨਾ ਜਲਾਉਣ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇਗਾ। ਪੌਦਿਆਂ ਦਾ ਰਕਬਾ ਵਧਾਉਣ ਲਈ ਵਭਿਾਗ ਵਲੋਂ 10,000 ਤੋਂ ਵੱਧ ਪੌਦੇ ਜ਼ਿਲ੍ਹੇ ਵਿੱਚ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ,ਇਸ ਲਈ ਜੰਗਲਾਤ ਮਹਕਿਮੇ ਤੋਂ ਵੀ ਯੋਗ ਮਦਦ ਲਈ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਵੱਧ ਤੋਂ ਵੱਧ ਵਿਭਾਗ ਨਾਲ ਜੁੜਨ ਦੀ ਅਪੀਲ ਵੀ ਕੀਤੀ।