← ਪਿਛੇ ਪਰਤੋ
ਨਗਰ ਕੋਂਸਲ ਜਗਰਾਓਂ ਦੀ ਸ਼ਹਿਰ ਵਾਸੀਆਂ ਨੂੰ ਅਪੀਲ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਰੱਖੋ ਜਗਰਾਓਂ 05 ਜੂਨ 2023 (ਦੀਪਕ ਜੈਨ): ਸਮੂਹ ਜਗਰਾਉਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਨਗਰ ਕੌਂਸਲ ਜਗਰਾਉਂ ਵਲੋਂ ਸ਼ਹਿਰ ਅੰਦਰ ਕੂੜੇ ਕਰਕਟ ਦੀ ਸਮੱਸਿਆ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਪ੍ਰੰਤੂ ਫਿਰ ਵੀ ਸ਼ਹਿਰ ਅੰਦਰ ਕੂੜੇ ਦੀ ਸਮੱਸਿਆ ਕਾਫੀ ਗੰਭੀਰ ਹੁੰਦੀ ਜਾ ਰਹੀ ਹੈ। ਜਿਸ ਕਰਕੇ ਆਉਣ ਵਾਲੇ ਸਮੇਂ ਵਿੱਚ ਕਾਫੀ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪੈ ਸਕਦਾ ਹੈ। ਨਗਰ ਕੌਂਸਲ ਵਲੋਂ ਸ਼ਹਿਰ ਅੰਦਰ ਬਣੇ ਕੂੜੇ ਦੇ ਸੈਕੰਡਰੀ ਪੁਆਂਇੰਟਾਂ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ 03 ਨਵੇਂ ਟਾਟਾ ਏਸ ਆਟੋ ਖ੍ਰੀਦ ਕਰਕੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ/ਮੁਹੱਲਿਆਂ ਵਿੱਚੋਂ ਕੂੜੇ ਕਰਕਟ ਇਕੱਤਰ ਕਰਕੇ ਸਿੱਧੇ ਮੇਨ ਡੰਪ ਤੇ ਲਿਜਾਇਜਾ ਜਾ ਰਿਹਾ ਹੈ। ਇਸ ਤੋਂ ਇਲਾਵਾ ਇਸ ਕੰਮ ਨੂੰ ਹੋਰ ਵੀ ਸੁਚਾਰੂ ਢੰਗ ਨਾਲ ਚਲਾਉਣ ਲਈ ਹੋਰ 05 ਨਵੇਂ ਟਾਟਾ ਏਸ ਆਟੋ ਖ੍ਰੀਦ ਕੀਤੇ ਗਏ ਹਨ ਜੋ ਕਿ ਆਉਣ ਵਾਲੇ ਕੁਝ ਹੀ ਦਿਨਾਂ ਵਿੱਚ ਦਫਤਰ ਵਿਖੇ ਆ ਜਾਣਗੇ। ਸ਼ਹਿਰ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਜਾਂਦੀ ਹੈ ਕਿ ਕੂੜੇ ਕਰਕਟ ਦੇ ਨਿਪਟਾਰੇ ਲਈ ਆਪ ਦਾ ਕੀਮਤੀ ਸਹਿਯੋਗ ਬਹੁਤ ਲੋੜੀਂਦਾ ਹੈ ਇਸ ਲਈ ਆਪਣੇ ਘਰਾਂ ਅਤੇ ਦੁਕਾਨਾਂ ਵਿਖੇ ਗਿੱਲੇ ਅਤੇ ਸੁੱਕੇ ਕੂੜੇ ਲਈ ਦੋ ਵੱਖ-ਵੱਖ ਡੱਸਟਬਿਨ ਲਗਾਏ ਜਾਣ ਅਤੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖ-ਵੱਖ ਕਰਕੇ ਹੀ ਨਗਰ ਕੌਂਸਲ ਦੇ ਸਫਾਈ ਕਰਮਚਾਰੀਆਂ ਨੂੰ ਦਿੱਤਾ ਜਾਵੇ। ਆਪ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਹੀ ਸ਼ਹਿਰ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਬਣਾਇਆ ਜਾ ਸਕਦਾ ਹੈ। ਨਗਰ ਕੌਂਸਲ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਤੋਂ ਨਿਜਾਤ ਦੁਆਉਣ ਲਈ ਪੂਰੀ ਤਰਾਂ ਵਚਨਬੱਧ ਹੈ ਅਤੇ ਆਪ ਨੂੰ ਵਿਸ਼ਵਾਸ਼ ਦੁਆਇਆ ਜਾਂਦਾ ਹੈ ਕਿ ਜੇਕਰ ਸ਼ਹਿਰ ਵਾਸੀਆਂ ਵਲੋਂ ਇਸ ਕੰਮ ਵਿੱਚ ਪੂਰਨ ਸਹਿਯੋਗ ਦਿੱਤਾ ਜਾਂਦਾ ਹੈ ਕਿ ਆਉਣ ਵਾਲੇ ਕੁਝ ਹੀ ਮਹੀਨਿਆਂ ਵਿੱਚ ਜਗਰਾਉਂ ਸ਼ਹਿਰ ਨੂੰ ਕੂੜੇ ਦੀ ਸਮੱਸਿਆ ਤੋਂ ਨਿਜਾਤ ਮਿਲ ਜਾਵੇਗੀ। ਜੇਕਰ ਸ਼ਹਿਰ ਵਾਸੀਆਂ ਵੱਲੋਂ ਗਿੱਲੇ ਅਤੇ ਸੁੱਕੇ ਕੂੜੇ ਲਈ ਵੱਖੋ ਵੱਖ ਡੱਸਟਬਿਨ ਲਗਾ ਕੇ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਨਹੀਂ ਦਿੱਤਾ ਜਾਵੇਗਾ ਤਾਂ ਆਉਣ ਵਾਲੇ ਸਮੇਂ ਦੌਰਾਨ ਨਗਰ ਕੌਂਸਲ ਦੇ ਸਫਾਈ ਸੇਵਕਾਂ ਵਲੋਂ ਕੂੜਾ ਕਰਕਟ ਲੈਣ ਤੋਂ ਮਨਾਂ ਵੀ ਕੀਤਾ ਜਾ ਸਕਦਾ ਹੈ। ਇਸ ਲਈ ਉਕਤ ਕੰਮ ਲਈ ਆਪਣਾ ਪੂਰਾ ਸਹਿਯੋਗ ਦਿੱਤਾ ਜਾਵੇ।
Total Responses : 928