← ਪਿਛੇ ਪਰਤੋ
ਪੰਜਾਬ ਪੁਲਿਸ ਦਾ ਏ.ਐਸ.ਆਈ. ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
ਮਲੇਰਕੋਟਲਾ, 8 ਜੂਨ 2023- ਵਿਜੀਲੈਂਸ ਬਿਊਰੋ ਲੁਧਿਆਣਾ ਦੀ ਟੀਮ ਵਲੋਂ ਅੱਜ ਦੇਰ ਸ਼ਾਮ ਮਲੇਰਕੋਟਲਾ ਦੇ ਮੁਬਾਰਕ ਮੰਜ਼ਿਲ ਨੇੜੇ ਪੰਜਾਬ ਪੁਲਿਸ ਦੇ ਇਕ ਏ.ਐੱਸ.ਆਈ. ਦਿਲਵਰ ਖਾਂ ਨੂੰ ਮੁਹੰਮਦ ਸਮੀਰ ਉਰਫ਼ ਪੱਪੀ ਨਾਂਅ ਦੇ ਇਕ ਵਿਅਕਤੀ ਕੋਲੋਂ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕਰ ਲਿਆ ।ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਨੇ ਥਾਣਾ ਸਿਟੀ-2 ਵਿਖੇ ਦਰਜ ਇਕ ਐਫ.ਆਈ.ਆਰ. ਨੰਬਰ 52 ਦੇ ਸੰਬੰਧ ਵਿਚ ਦੋਵੇਂ ਧਿਰਾਂ ਦਰਮਿਆਨ ਹੋਏ ਸਮਝੌਤੇ ਪਿੱਛੋਂ ਅਦਾਲਤ ਵਿਚ ਮਾਮਲਾ ਰੱਦ ਕਰਨ ਦੀ ਰਿਪੋਰਟ ਪੇਸ਼ ਕਰਨ ਲਈ ਮੁਹੰਮਦ ਸਮੀਰ ਉਰਫ਼ ਪੱਪੀ ਕੋਲੋਂ ਕਥਿਤ ਤੌਰ 'ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਮੰਗੀ ਪ੍ਰੰਤੂ ਸੌਦਾ 45 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ । ਤੈਅ ਸੌਦੇ ਅਨੁਸਾਰ ਏ.ਐੱਸ.ਆਈ. ਨੂੰ 10 ਹਜ਼ਾਰ ਰੁਪਏ ਦੀ ਰਕਮ ਪਹਿਲਾਂ ਦੇ ਦਿਤੀ ਗਈ ਜਦ ਕਿ ਬਾਕੀ ਬਚਦੀ 35 ਹਜ਼ਾਰ ਰੁਪਏ ਦੀ ਰਾਸ਼ੀ ਅੱਜ ਲੈਂਦਿਆਂ ਵਿਜੀਲੈਂਸ ਟੀਮ ਨੇ ਕਾਬੂ ਕਰ ਲਿਆ ।
Total Responses : 218