← ਪਿਛੇ ਪਰਤੋ
ਫਤਿਹਗੜ੍ਹ ਸਾਹਿਬ ਦੇ ਸਾਧਾਰਣ ਕਿਸਾਨ ਪਰਿਵਾਰ ਦੇ ਨੌਜਵਾਨ ਆਗੂ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਕੀਤਾ ਨਿਯੁਕਤ ਚੰਡੀਗੜ੍ਹ, 9 ਜੂਨ, 2023: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਫਤਿਹਗੜ੍ਹ ਸਾਹਿਬ ਦੇ ਸਾਧਾਰਣ ਕਿਸਾਨ ਪਰਿਵਾਰ ਦੇ ਨੌਜਵਾਨ ਆਗੂ ਸਰਦਾਰ ਸਰਬਜੀਤ ਸਿੰਘ ਝਿੰਜਰ ਨੂੰ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦਾ ਐਲਾਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਸਰਬਜੀਤ ਝਿੰਜਰ ਅਕਾਲੀ ਦਲ ਦੇ ਅਮੀਰ ਵਿਰਸੇ ਤੇ ਸਭਿਆਚਾਰ ਨੂੰ ਅੱਗੇ ਲੈ ਕ ਜਾਣਗੇ ਤੇ ਪੰਥ ਤੇ ਪੰਜਾਬ ਦੀ ਬੇਹਤਰੀ ਵਾਸਤੇ ਪੂਰੀ ਮਿਹਨਤ ਕਰਨਗੇ। ਝਿੰਜਰ ਪਹਿਲੀ ਸੰਗਠਨਾਤਮਕ ਪਹੁੰਚ ਦਾ ਲੋਹਾ ਮਨਵਾ ਚੁੱਕੇ ਹਨ ਤੇ ਯੂਥ ਅਕਾਲੀ ਦਲ ਲਈ ਉਹਨਾਂ ਅਹਿਮ ਯੋਗਦਾਨ ਪਾਇਆ ਹੈ ਤੇ ਉਹ ਜ਼ਮੀਨੀ ਪੱਧਰ ਦੇ ਆਗੂ ਮੰਨੇ ਜਾਂਦੇ ਹਨ। ਸਰਦਾਰ ਬਾਦਲ ਨੇ ਉਹਨਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭ ਇੱਛਾਵਾਂ ਭੇਂਟ ਕੀਤੀਆਂ। ਝਿੰਜਰ ਇਸ ਤੋਂ ਪਹਿਲਾਂ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ (ਐਸ ਓ ਆਈ) ਦੇ ਜ਼ੋਨਲ ਪ੍ਰਧਾਨ ਅਤੇ ਫਤਿਹਗੜ੍ਹ ਸਾਹਿਬ ਦੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਰਹਿ ਚੁੱਕੇ ਹਨ ਅਤੇ ਪੰਜਾਬ ਰਾਜ ਯੂਥ ਵਿਕਾਸ ਬੋਰਡ ਦੇ ਮੈਂਬਰ ਵੀ ਰਹੇ ਹਨ।
Total Responses : 1175