ਦੋ ਗੁੱਟਾਂ 'ਚ ਚੱਲੀ ਗੋਲੀ, ਕੁਝ ਦਿਨ ਪਹਿਲਾਂ ਜ਼ਮਾਨਤ ਤੇ ਆਇਆ ਨੌਜਵਾਨ ਗੋਲੀ ਲੱਗਣ ਨਾਲ ਜ਼ਖ਼ਮੀ
ਰੋਹਿਤ ਗੁਪਤਾ
ਗੁਰਦਾਸਪਰ 9 ਜੂਨ 2023 - ਬਟਾਲਾ ਦੇ ਨੇੜਲੇ ਪਿੰਡ ਦੇ ਦੋ ਨੌਜਵਾਨਾਂ ਦੇ ਗੁੱਟ ਦਰਮਿਆਨ ਗੋਲੀ ਚੱਲਣ ਦੀ ਖ਼ਬਰ ਹੈ। ਗੋਲੀ ਲੱਗਣ ਨਾਲ ਇਕ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ। ਜ਼ਖਮੀ ਨੌਜਵਾਨ ਨੂੰ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਇਲਾਜ ਲਈ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਹੈ। ਜ਼ਖਮੀ ਨੌਜਵਾਨ ਦੀ ਪਛਾਣ ਨਾਨਕ ਵਾਸੀ ਚੰਦੂਮੰਜ ਦੇ ਤੌਰ ਤੇ ਹੋਈ ਹੈ। ਗੋਲੀ ਨੌਜਵਾਨ ਦੇ ਦਿਲ ਦੇ ਨੇੜੇ ਲੱਗੀ ਹੈ, ਜਿਸ ਕਾਰਨ ਉਸਦੀ ਹਾਲਤ ਗੰਭੀਰ ਬਣ ਗਈ ਹੈ। ਮੌਕੇ ਤੇ ਪੁਹੰਚ ਕੇ ਪੁਲਿਸ ਵਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਕਿੰਨੇ ਫਾਇਰ ਕੀਤੇ ਗਏ ਹਨ |
ਜਾਣਕਾਰੀ ਅਨੁਸਾਰ ਗੋਲੀ ਲੱਗਣ ਨਾਲ ਗੰਭੀਰ ਜ਼ਖਮੀ ਹੋਇਆ ਨੌਜਵਾਨ ਕੁਝ ਦਿਨ ਪਹਿਲਾਂ ਹੀ ਜੇਲ੍ਹ ਚੋਂ ਕਿਸੇ ਅਪਰਾਧਿਕ ਮਾਮਲੇ ਚ ਜਮਾਨਤ ਤੇ ਬਾਹਰ ਆਇਆ ਹੈ।
ਜਾਣਕਾਰੀ ਦਿੰਦੇ ਪਿੰਡ ਵਾਸੀਆਂ ਨੇ ਦੱਸਿਆ ਕਿ ਇੱਕ ਵਰਨਾ ਕਾਰ ਅਤੇ ਮੋਪਡ ਉੱਤੇ ਕੁਝ ਨੌਜਵਾਨ ਆਏ ਅਤੇ ਨਾਨਕ ਸਿੰਘ ਦੇ ਘਰ ਉੱਤੇ ਤਾਬੜਤੋੜ ਗੋਲੀਆਂ ਚਲਾਕੇ ਫਰਾਰ ਹੋ ਗਏ ਜਿਸ ਨਾਲ ਨਾਨਕ ਸਿੰਘ ਜਖਮੀ ਹੋ ਜਗਿਆ ਹੈ। ਨਾਨਕ ਸਿੰਘ ਵਲੋਂ ਵੀ ਆਪਣੇ ਘਰ ਦੀ ਛੱਤ ਤੋਂ ਇੱਟਾਂ ਅਤੇ ਗੋਲੀਆਂ ਚਲਾਈਆਂ ਗਈਆਂ ਸੀ।
ਮੌਕੇ ਤੇ ਪੁਹੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਾਂਚ ਕੀਤੀ ਜਾ ਰਹੀ ਹੈ ਨਾਨਕ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋਇਆ ਹੈ।ਨਾਨਕ ਸਿੰਘ ਉਤੇ ਵੀ ਪਹਿਲਾਂ 10 ਦੇ ਕਰੀਬ ਅਪਰਾਧਿਕ ਮਾਮਲੇ ਦਰਜ ਹਨ।